ਗੁਰਦਾਸਪੁਰ, 31 ਮਾਰਚ 2023: ਬਟਾਲਾ ਦੇ ਕਸਬਾ ਫਤਿਹਗੜ੍ਹ ਚੂੜੀਆਂ (Fatehgarh Churian) ਦੇ ਪਿੰਡ ਸੰਗਤਪੁਰਾ ਵਿੱਚ ਦੇਰ ਰਾਤ ਲੁਟੇਰਿਆਂ ਦੇ ਗਿਰੋਹ ਅਤੇ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਵਿਚਾਲੇ ਹੋਏ ਮੁਕਾਬਲੇ ਦੌਰਾਨ ਪੁਲਿਸ ਟੀਮ ਦਾ ਕਾਂਸਟੇਬਲ ਜੁਗਰਾਜ ਸਿੰਘ ਜ਼ਖ਼ਮੀ ਹੋ ਗਿਆ। ਇਸ ਮੁਕਾਬਲੇ ‘ਚ ਕਰੀਬ 30 ਰਾਉਂਡ ਫਾਇਰ ਕੀਤੇ ਗਏ। ਜ਼ਖਮੀ ਜੁਗਰਾਜ ਸਿੰਘ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਲੁਟੇਰਿਆਂ ਦੇ ਗਿਰੋਹ ਦੇ ਚਾਰ ਮੈਂਬਰਾਂ ‘ਚੋਂ ਦੋ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਦੋ ਹਨੇਰੇ ਦਾ ਫਾਇਦਾ ਚੁੱਕ ਕੇ ਭੱਜਣ ‘ਚ ਕਾਮਯਾਬ ਹੋ ਗਏ। ਪੁਲਿਸ ਵੱਲੋਂ ਉਨ੍ਹਾਂ ਦੀ ਤਲਾਸ਼ ਜਾਰੀ ਹੈ।