Kharar Encounter news

ਖਰੜ ਨੇੜੇ ਪੰਜਾਬ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਇੱਕ ਮੁਲਜ਼ਮ ਜ਼ਖਮੀ

ਮੋਹਾਲੀ, 10 ਨਵੰਬਰ 2025: ਪੰਜਾਬ ਦੇ ਮੋਹਾਲੀ ‘ਚ ਖਰੜ ਨੇੜੇ ਪੰਜਾਬ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਮੋਟਰਸਾਈਕਲ ‘ਤੇ ਸਵਾਰ ਸਨ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪਰ ਉਨ੍ਹਾਂ ਨੇ ਪੁਲਿਸ ਟੀਮ ‘ਤੇ ਕਥਿਤ ਤੌਰ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਨੂੰ ਗੋਲੀ ਲੱਗ ਗਈ। ਜ਼ਖਮੀ ਗੈਂਗਸਟਰ ਨੂੰ ਹਸਪਤਾਲ ਲਿਜਾਇਆ ਗਿਆ।

ਪੁਲਿਸ ਟੀਮ ਨੇ ਗੈਂਗਸਟਰ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਦੋਵੇਂ ਮੁਲਜਮ ਬੰਬੀਹਾ ਗੈਂਗ ਦੇ ਸ਼ੂਟਰ ਦੱਸੇ ਜਾ ਰਹੇ ਹਨ। ਇਨ੍ਹਾਂ ਅਪਰਾਧੀਆਂ ‘ਤੇ ਪਿਛਲੇ ਹਫ਼ਤੇ ਚੰਡੀਗੜ੍ਹ ਦੇ ਸੈਕਟਰ 38 ‘ਚ ਇੱਕ ਵਪਾਰੀ ਦੇ ਘਰ ਦੇ ਬਾਹਰ ਫਿਰੌਤੀ ਲੈਣ ਕਾਰਨ ਗੋਲੀਬਾਰੀ ਕਰਨ ਦਾ ਦੋਸ਼ ਹੈ। ਫਿਲਹਾਲ, ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।

Read More: ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਤਿੰਨ ਜਣੇ ਗ੍ਰਿਫ਼ਤਾਰ

Scroll to Top