Anantnag

ਅਨੰਤਨਾਗ ‘ਚ ਸੁਰੱਖਿਆ ਬਲਾਂ ਤੇ ਅੱ+ਤ+ਵਾ+ਦੀਆਂ ਵਿਚਾਲੇ ਮੁਕਾਬਲਾ, ਦੋ ਅੱ+ਤ+ਵਾਦੀ ਢੇਰ

ਚੰਡੀਗੜ੍ਹ, 13 ਸਤਬੰਰ 2023: ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲ ਨੇ ਅੱ+ਤ+ਵਾ+ਦੀਆਂ ਦੀ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ | ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਦੇ ਵੱਖ-ਵੱਖ ਜ਼ਿਲਿਆਂ ‘ਚ ਦੋ ਦਿਨਾਂ ਦੇ ਅੰਦਰ ਦੋ ਮੁਕਾਬਲੇ ਹੋਏ ਹਨ।

ਇਸ ਮੁਕਾਬਲੇ ‘ਚ ਦੋ ਅੱ+ਤ+ਵਾ+ਦੀ ਮਾਰੇ ਗਏ ਹਨ ਅਤੇ ਪੰਜ ਸੁਰੱਖਿਆ ਬਲ ਵੀ ਜ਼ਖਮੀ ਹੋਏ ਹਨ। ਜਿਕਰਯੋਗ ਹੈ ਕਿ 12 ਸਤੰਬਰ ਨੂੰ ਰਾਜੌਰੀ ਦੇ ਕਾਲਾਕੋਟ ‘ਚ ਮੁੱਠਭੇੜ ਹੋਈ ਸੀ, ਜੋ ਅਜੇ ਵੀ ਜਾਰੀ ਹੈ। ਇਸ ਦੇ ਨਾਲ ਹੀ ਅੱਜ ਫਿਰ ਦੱਖਣੀ ਕਸ਼ਮੀਰ ਦੇ ਅਨੰਤਨਾਗ (Anantnag) ‘ਚ ਸੁਰੱਖਿਆ ਬਲਾਂ ਅਤੇ ਅੱ+ਤ+ਵਾ+ਦੀਆਂ ਵਿਚਾਲੇ ਮੁੱਠਭੇੜ ਹੋਈ ਹੈ।

ਇਸ ਮੁਕਾਬਲੇ ‘ਚ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਅਧਿਕਾਰੀ ਅਤੇ ਫ਼ੌਜ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ। ਦੋਵਾਂ ਨੂੰ ਇਲਾਜ ਲਈ ਮਿਲਟਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਦੋਵਾਂ ਪਾਸਿਆਂ ਤੋਂ ਜਵਾਬੀ ਕਾਰਵਾਈ ਜਾਰੀ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਇੱਥੇ ਅੱ+ਤ+ਵਾ+ਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਤਲਾਸ਼ੀ ਦੌਰਾਨ ਸੁਰੱਖਿਆ ਬਲ ਜਦੋਂ ਅੱਗੇ ਵਧ ਰਹੇ ਸਨ ਤਾਂ ਇਕ ਥਾਂ ‘ਤੇ ਲੁਕੇ ਹੋਏ ਅੱ+ਤ+ਵਾ+ਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।

Scroll to Top