Site icon TheUnmute.com

ਊਰਜਾ ਮੰਤਰੀ ਰਣਜੀਤ ਸਿੰਘ ਵੱਲੋਂ ਸਿਰਸਾ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ, ਪਿੰਡ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

Ranjit Singh

ਚੰਡੀਗੜ੍ਹ, 3 ਅਗਸਤ 2024: ਹਰਿਆਣਾ ਦੇ ਊਰਜਾ ਮੰਤਰੀ ਰਣਜੀਤ ਸਿੰਘ (Ranjit Singh) ਨੇ ਅੱਜ ਸਿਰਸਾ ਜ਼ਿਲ੍ਹੇ ਦੇ ਪਿੰਡ ਮੱਲੇਵਾਲਾ, ਬੁੱਢਾਭਾਨਾ, ਕਿਰਾੜਕੋਟ, ਨੇਜਾਡੇਲਾ ਖੁਰਦ ਦਾ ਦੌਰਾ ਕੀਤਾ। ਦੌਰੇ ਦੌਰਾਨ ਪਿੰਡ ਵਾਸੀਆਂ ਨੇ ਊਰਜਾ ਮੰਤਰੀ ਅੱਗੇ ਆਪਣੀਆਂ ਸਮੱਸਿਆਵਾਂ ਵੀ ਰੱਖੀਆਂ। ਇਨ੍ਹਾਂ ਵਿੱਚੋਂ ਕੁਝ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹੋਰ ਵੀ ਕਈ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਊਰਜਾ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਕਈ ਸਕੀਮਾਂ ਲਾਗੂ ਕਰ ਰਹੀ ਹੈ। ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਕਾਰਨ ਅੱਜ ਗਰੀਬ ਵਰਗ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਉਸਾਰੂ ਸੋਚ ਸਦਕਾ ਹੀ ਪਿੰਡਾਂ ‘ਚ ਵਿਕਾਸ ਕਾਰਜ ਚੱਲ ਰਹੇ ਹਨ। ਅੱਜ ਯੋਗ ਨੌਜਵਾਨ ਬਿਨਾਂ ਕਿਸੇ ਪਰਚੀ ਜਾਂ ਖਰਚੇ ਦੇ ਸਰਕਾਰੀ ਨੌਕਰੀ ਪ੍ਰਾਪਤ ਕਰ ਰਹੇ ਹਨ।

Exit mobile version