ਚੰਡੀਗੜ੍ਹ, 19 ਜੂਨ 2023:(ENG vs AUS) ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਐਜਬੈਸਟਨ ‘ਚ ਖੇਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀ ਟੀਮ ਪਹਿਲੀ ਪਾਰੀ ‘ਚ 386 ਦੌੜਾਂ ‘ਤੇ ਸਿਮਟ ਗਈ। ਇੰਗਲੈਂਡ ਨੇ ਆਸਟਰੇਲੀਆ ਨੂੰ 281 ਦੌੜਾਂ ਦਾ ਟੀਚਾ ਦਿੱਤਾ ਹੈ | ਨਾਥਨ ਲਿਓਨ ਨੇ ਓਲੀ ਰੌਬਿਨਸਨ ਨੂੰ ਆਊਟ ਕਰਕੇ ਇੰਗਲੈਂਡ ਨੂੰ ਨੌਵਾਂ ਝਟਕਾ ਦਿੱਤਾ। ਰੌਬਿਨਸਨ ਨੇ 44 ਗੇਂਦਾਂ ‘ਤੇ 27 ਦੌੜਾਂ ਬਣਾਈਆਂ। ਉਹ ਲਿਓਨ ਦੀ ਗੇਂਦ ‘ਤੇ ਕੈਮਰੂਨ ਗ੍ਰੀਨ ਹੱਥੋਂ ਕੈਚ ਆਊਟ ਹੋਇਆ।
ਜਨਵਰੀ 18, 2025 6:48 ਬਾਃ ਦੁਃ