ਚੰਡੀਗੜ੍ਹ, 05 ਅਕਤੂਬਰ 2023: (ENG Vs NZ) ਕ੍ਰਿਕਟ ਵਨਡੇ ਵਿਸ਼ਵ ਕੱਪ 2023 ਦਾ 13ਵਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਭਾਰਤ ਦੇ 10 ਮੈਦਾਨਾਂ ‘ਤੇ ਹੋਣ ਵਾਲੇ ਇਸ ਟੂਰਨਾਮੈਂਟ ‘ਚ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਵੀਰਵਾਰ (5 ਅਕਤੂਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਦੇ ਨਿਯਮਤ ਕਪਤਾਨ ਕੇਨ ਵਿਲੀਅਮਸਨ ਇਸ ਮੈਚ ਵਿੱਚ ਨਹੀਂ ਖੇਡ ਰਹੇ ਹਨ। ਲਾਕੀ ਫਰਗੂਸਨ ਵੀ ਸੱਟ ਕਾਰਨ ਬਾਹਰ ਹਨ। ਇਸ ਦੇ ਨਾਲ ਹੀ ਬੇਨ ਸਟੋਕਸ ਇੰਗਲੈਂਡ ਦੇ ਪਲੇਇੰਗ-11 ‘ਚ ਨਹੀਂ ਹੈ।
ਜਨਵਰੀ 19, 2025 7:47 ਬਾਃ ਦੁਃ