ਚੰਡੀਗੜ੍ਹ, 11 ਨਵੰਬਰ 2023: (ENG VS PAK) ਵਨਡੇ ਵਿਸ਼ਵ ਕੱਪ ਦੇ 44ਵੇਂ ਮੈਚ ਵਿੱਚ ਪਾਕਿਸਤਾਨ ਨੂੰ ਇੰਗਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਾਕਿਸਤਾਨ ਦੀ ਟੀਮ ਅੰਕ ਸੂਚੀ ‘ਚ ਪੰਜਵੇਂ ਸਥਾਨ ‘ਤੇ ਹੈ। ਉਸ ਦੇ ਅੱਠ ਮੈਚਾਂ ਵਿੱਚ ਚਾਰ ਅੰਕ ਹਨ। ਇਸ ਦੇ ਨਾਲ ਹੀ ਇੰਗਲੈਂਡ ਅੱਠ ਮੈਚਾਂ ਵਿੱਚ ਚਾਰ ਅੰਕਾਂ ਨਾਲ ਸੱਤਵੇਂ ਸਥਾਨ ’ਤੇ ਹੈ।
ਪਾਕਿਸਤਾਨ ਦੇ ਸੈਮੀਫਾਈਨਲ ‘ਚ ਪਹੁੰਚਣ ਦੇ ਸਮੀਕਰਣ:-
ਜੇਕਰ ਪਾਕਿਸਤਾਨ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 300 ਦੌੜਾਂ ਬਣਾ ਲੈਂਦਾ ਹੈ ਤਾਂ ਉਸ ਨੂੰ ਇੰਗਲੈਂਡ ਨੂੰ 13 ਦੌੜਾਂ ‘ਤੇ ਆਲ ਆਊਟ ਕਰਨਾ ਹੋਵੇਗਾ। ਅਜਿਹੇ ‘ਚ ਉਹ 287 ਦੌੜਾਂ ਨਾਲ ਜਿੱਤ ਹਾਸਲ ਕਰਨੀ ਪਵੇਗੀ ।