ਚੰਡੀਗੜ੍ਹ, 20 ਜੂਨ 2024: ਮੌਜੂਦਾ ਚੈਂਪੀਅਨ ਇੰਗਲੈਂਡ (England) ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੁਪਰ-8 ਮੈਚ ਵਿੱਚ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ । ਸੇਂਟ ਲੂਸੀਆ ਦੇ ਡੇਰੇਨ ਸੈਮੀ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਨੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 4 ਵਿਕਟਾਂ ਗੁਆ ਕੇ 180 ਦੌੜਾਂ ਬਣਾਈਆਂ ਅਤੇ ਇੰਗਲੈਂਡ (England) ਨੂੰ 181 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਇੰਗਲੈਂਡ ਨੇ 17.3 ਓਵਰਾਂ ‘ਚ 2 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਫਿਲ ਸਾਲਟ ਟੀਮ ਦਾ ਸਭ ਤੋਂ ਵੱਧ ਸਕੋਰਰ ਰਿਹਾ। ਸਾਲਟ ਨੇ 47 ਗੇਂਦਾਂ ‘ਤੇ ਨਾਬਾਦ 87 ਦੌੜਾਂ ਬਣਾਈਆਂ।
ਉਨ੍ਹਾਂ ਨੂੰ ‘ਮੇਨ ਆਫ ਦ ਮੈਚ’ ਚੁਣਿਆ ਗਿਆ। ਇਸਦੇ ਨਾਲ ਹੀ ਪਹਿਲੇ ਸੁਪਰ-8 ਮੈਚ ‘ਚ ਦੱਖਣੀ ਅਫ਼ਰੀਕਾ ਨੇ ਅਮਰੀਕਾ ਨੂੰ 18 ਦੌੜਾਂ ਨਾਲ ਹਰਾ ਦਿੱਤਾ | ਦੱਖਣੀ ਅਫ਼ਰੀਕਾ ਨੇ ਅਮਰੀਕਾ ਸਾਹਮਣੇ 195 ਦੌੜਾਂ ਦਾ ਟੀਚਾ ਰੱਖਿਆ ਪਰ ਅਮਰੀਕਾ 6 ਵਿਕਟਾਂ ਗੁਆ ਕੇ 176 ਦੌੜਾਂ ਬਣਾ ਸਕੀ |