ਚੰਡੀਗੜ੍ਹ, 22 ਜੂਨ 2023: ਲੜਾਕੂ ਜਹਾਜ਼ (Fighter Jet) ਦੇ ਇੰਜਣ ਬਣਾਉਣ ਲਈ ਅਮਰੀਕਾ ਦੀ ਜੀਈ ਏਰੋਸਪੇਸ ਅਤੇ ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (HAL) ਵਿਚਕਾਰ ਸਮਝੌਤਾ ਹੋਇਆ ਹੈ। ਇਸ ਤਹਿਤ ਹੁਣ ਭਾਰਤੀ ਲੜਾਕੂ ਜਹਾਜ਼ਾਂ ਦੇ ਇੰਜਣ ਭਾਰਤ ਵਿੱਚ ਹੀ ਬਣਾਏ ਜਾਣਗੇ। ਪਹਿਲਾਂ ਜੀ.ਈ. (GE) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਹੋਏ ਇਸ ਸਮਝੌਤੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਜੋਅ ਬਿਡੇਨ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਸਾਂਝੇ ਬਿਆਨ ਵਿੱਚ ਭਾਰਤ ਨੂੰ ਹਥਿਆਰਬੰਦ ਡਰੋਨਾਂ ਦੀ ਵਿਕਰੀ ਦਾ ਐਲਾਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੌਰੇ ਦੇ ਦੂਜੇ ਦਿਨ ਬੁੱਧਵਾਰ ਨੂੰ ਰਾਤ ਕਰੀਬ 9 ਵਜੇ (ਅਮਰੀਕੀ ਸਮੇਂ ਮੁਤਾਬਕ) ਵ੍ਹਾਈਟ ਹਾਊਸ ਵਿਚ ਇਕ ਨਿੱਜੀ ਡਿਨਰ ਲਈ ਪਹੁੰਚੇ। ਇੱਥੇ ਰਾਸ਼ਟਰਪਤੀ ਬਿਡੇਨ ਅਤੇ ਫਸਟ ਲੇਡੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਡਿਨਰ ਵਿੱਚ ਭਾਰਤੀ ਐਨਐਸਏ ਅਜੀਤ ਡੋਭਾਲ ਅਤੇ ਅਮਰੀਕਾ ਦੇ ਐਨਐਸਏ ਜੇਕ ਸੁਲੀਵਾਨ ਮੌਜੂਦ ਸਨ।