July 4, 2024 11:32 pm
AMAN ARORA

ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਸੁਚੱਜੀ ਵਰਤੋਂ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾਣ: ਅਮਨ ਅਰੋੜਾ

ਚੰਡੀਗੜ੍ਹ, 7 ਫਰਵਰੀ 2024: ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ (AMAN ARORA) ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼.) ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ ਜਾ ਸਕਣ।

ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਸੈਕਟਰ ਸਕਿੱਲ ਕੌਂਸਲਾਂ, ਟਰੇਨਿੰਗ ਪਾਰਟਨਰਜ਼, ਇੰਡਸਟਰੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਅਤੇ ਸਬੰਧਤ ਸੂਬਿਆਂ ਦੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਸੁਝਾਅ ਲਏ ਤਾਂ ਜੋ ਇਨ੍ਹਾਂ ਕੇਂਦਰਾਂ ਦੇ ਸਰਬੋਤਮ ਪ੍ਰਦਰਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।

ਬਠਿੰਡਾ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਸਥਿਤ ਪੰਜ ਐਮ.ਐਸ.ਡੀ.ਸੀਜ਼. ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਐਮ.ਐਸ.ਡੀ.ਸੀਜ਼. ਵਿੱਚ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸ ਚਲਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸੂਬੇ ਵਿੱਚ ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਹਨ। ਉਨ੍ਹਾਂ (AMAN ARORA) ਨੇ ਅਧਿਕਾਰੀਆਂ ਨੂੰ ਸਨਅਤੀ ਲੋੜਾਂ ਅਤੇ ਹੁਨਰਮੰਦ ਵਰਕਫੋਰਸ ਦਰਮਿਆਨ ਪਾੜੇ ਨੂੰ ਪੂਰਾ ਕਰਨ ‘ਤੇ ਧਿਆਨ ਦੇਣ ਲਈ ਵੀ ਕਿਹਾ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਰੁਜ਼ਗਾਰ ਹਾਸਲ ਕਰਨ ਦੀ ਸਮਰੱਥਾ ਨੂੰ ਹੋਰ ਵਧਾਉਣ ਦੇ ਨਾਲ-ਨਾਲ ਕਾਲਜ, ਆਈ.ਟੀ.ਆਈ. ਅਤੇ ਪੌਲੀਟੈਕਨਿਕ ਦੇ ਵਿਦਿਆਰਥੀਆਂ ਨੂੰ ਲਾਈਫ ਅਤੇ ਸਾਫ਼ਟ ਸਕਿੱਲ ਨਾਲ ਲੈਸ ਕਰਨ ਲਈ ਆਪਣੀ ਸਕਿੱਲ ਟਰੇਨਿੰਗ ਸਕੀਮ ਸ਼ੁਰੂ ਕਰਨ ਜਾ ਰਹੀ ਹੈ।

ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਅੰਮ੍ਰਿਤ ਸਿੰਘ, ਡਿਪਟੀ ਕਮਿਸ਼ਨਰ ਬਠਿੰਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਉਦਯੋਗ, ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਅਧਿਕਾਰੀ ਅਤੇ ਲੈਦਰ ਸੈਕਟਰ ਸਕਿੱਲ ਕੌਂਸਲ, ਟੂਰਿਜ਼ਮ ਐਂਡ ਹਾਸਪਿਟੈਲਿਟੀ ਸਕਿੱਲ ਕੌਂਸਲ, ਇਲੈਕਟ੍ਰੋਨਿਕਸ ਸੈਕਟਰ ਸਕਿੱਲਸ ਕੌਂਸਲ ਆਫ਼ ਇੰਡੀਆ, ਵਾਟਰ ਮੈਨੇਜਮੈਂਟ ਐਂਡ ਪਲੰਬਿੰਗ ਸਕਿੱਲ ਕੌਂਸਲ, ਮੈਨੇਜਮੈਂਟ ਐਂਡ ਐਂਟਰਪ੍ਰੀਨਿਓਰਸ਼ਿਪ ਐਂਡ ਪ੍ਰੋਫੈਸ਼ਨਲ ਸਕਿੱਲ ਕੌਂਸਲ (ਐਮ.ਈ.ਪੀ.ਐਸ.ਸੀ.), ਰਬੜ, ਕੈਮੀਕਲ ਐਂਡ ਪੈਟਰੋਕੈਮੀਕਲ ਸਕਿੱਲ ਡਿਵੈਲਪਮੈਂਟ ਕੌਂਸਲ, ਕੈਪੀਟਲ ਗੁੱਡਜ਼ ਐਂਡ ਸਟ੍ਰੈਟਜਿਕ ਸਕਿੱਲ ਕੌਂਸਲ, ਬੀ.ਐੱਫ.ਐੱਸ.ਆਈ. ਸੈਕਟਰ ਸਕਿੱਲ ਕੌਂਸਲ ਆਫ਼ ਇੰਡੀਆ, ਆਈ.ਟੀ.-ਆਈ.ਟੀ.ਈ.ਐਸ. ਸੈਕਟਰ ਸਕਿੱਲ ਕੌਂਸਲ, ਜਲੰਧਰ ਫੋਕਲ ਪੁਆਇੰਟ ਐਕਸਟੈਂਸ਼ਨ ਇੰਡਸਟਰੀਅਲ ਐਸੋਸੀਏਸ਼ਨ, ਸਪੋਰਟਸ ਗੁੱਡਜ਼ ਮੈਨੂਫੈਕਚਰਰ ਐਂਡ ਐਕਸਪੋਰਟਰ ਐਸੋਸੀਏਸ਼ਨ, ਖੇਲ ਭਾਰਤੀ ਅਤੇ ਜਲੰਧਰ ਐਮ.ਐਸ.ਐਮ.ਈ. ਐਸੋਸੀਏਸ਼ਨ ਦੇ ਨੁਮਾਇੰਦੇ ਵੀ ਬੈਠਕ ਵਿੱਚ ਹਾਜ਼ਰ ਸਨ।