Site icon TheUnmute.com

Punjab Cabinet: ਪੰਜਾਬ ਕੈਬਿਨਟ ‘ਚ 5 ਨਵੇਂ ਕੈਬਨਿਟ ਮੰਤਰੀਆਂ ਦੀ ਐਂਟਰੀ, ਰਾਜਪਾਲ ਨੇ ਅਹੁਦੇ ਦੀ ਸਹੁੰ ਚੁਕਵਾਈ

Punjab Cabinet

ਚੰਡੀਗੜ੍ਹ, 23 ਸਤੰਬਰ 2024: ਪੰਜਾਬ ਮੰਤਰੀ ਮੰਡਲ (Punjab Cabinet) ‘ਚ ਅੱਜ ਵੱਡਾ ਫੇਰਬਦਲ ਹੋਇਆ ਹੈ। ਪੰਜਾਬ ਰਾਜ ਭਵਨ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜ ਨਵੇਂ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਅਤੇ ਸਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹੇ | ਇਨ੍ਹਾਂ ‘ਚ ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਕੁਮਾਰ ਗੋਇਲ, ਡਾਕਟਰ ਰਵਜੋਤ, ਤਰਨਪ੍ਰੀਤ ਸਿੰਘ ਸੋਂਧ ਅਤੇ ਮਹਿੰਦਰ ਭਗਤ ਸ਼ਾਮਲ ਹਨ |

ਬਰਿੰਦਰ ਕੁਮਾਰ ਗੋਇਲ ਜ਼ਿਲ੍ਹਾ ਸੰਗਰੂਰ ਦੀ ਲਹਿਰਾਗਾਗਾ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ। ਜਦਕਿ ਤਰਨਪ੍ਰੀਤ ਸਿੰਘ ਸੌਂਧ ਲੁਧਿਆਣਾ ਦੀ ਖੰਨਾ ਸੀਟ ਤੋਂ ਵਿਧਾਇਕ ਹਨ। ਮਹਿੰਦਰ ਭਗਤ ਨੇ ਹਾਲ ‘ਚ ਹੀ ਜਲੰਧਰ ਪੱਛਮੀ ਸੀਟ ਤੋਂ ਜ਼ਿਮਨੀ ਚੋਣ ਜਿੱਤੀ ਹੈ। ਹਰਦੀਪ ਸਿੰਘ ਮੁੰਡੀਆ ਲੁਧਿਆਣਾ ਦੀ ਸਾਹਨੇਵਾਲ ਸੀਟ ਤੋਂ ਵਿਧਾਇਕ ਹਨ। ਇਸਦੇ ਨਾਲ ਹੀ ਡਾਕਟਰ ਰਵਜੋਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ |

ਇਸ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਹੁਣ ਤੱਕ ਦੇ ਪੰਜਾਬ ਸਰਕਾਰ ਦੇ ਕਾਰਜਕਾਲ ‘ਚ ਇਹ ਚੌਥਾ ਫੇਰਬਦਲ ਹੈ। ਹੁਣ ਤੱਕ ਸੀਐਮ ਭਗਵੰਤ ਮਾਨ ਸਮੇਤ ਪੰਜਾਬ ਮੰਤਰੀ ਮੰਡਲ ‘ਚ 16 ਮੰਤਰੀ ਹੋ ਗਏ ਹਨ |

ਪੰਜਾਬ ਮੰਤਰੀ ਮੰਡਲ (Punjab Cabinet) ‘ਚ ਸੰਭਾਵੀ ਫੇਰਬਦਲ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ। ਹਾਲ ਹੀ ‘ਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਐਮ.ਪੀ. ਬਣ ਗਏ ਸਨ | ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ‘ਚ ਸਰਕਾਰ ‘ਚ ਖੇਡ ਮੰਤਰੀ ਵਜੋਂ ਸੇਵਾ ਨਿਭਾਈ । ਹੁਣ ਇਸ ਅਹੁਦੇ ‘ਤੇ ਨਵੀਂ ਨਿਯੁਕਤੀ ਹੋਣ ਦੀ ਸੰਭਾਵਨਾ ਹੈ। ਹੁਣ ਤੱਕ ਖੇਡ ਵਿਭਾਗ ਮੁੱਖ ਮੰਤਰੀ ਕੋਲ ਹੀ ਹੈ|

ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੇ ਨਵੇਂ ਵਿਸਥਾਰ ਸਬੰਧੀ ਪੂਰੀ ਰਿਪੋਰਟ ਪੇਸ਼ ਕੀਤੀ ਸੀ, ਜਿਸ ਤੋਂ ਬਾਅਦ ਪਾਰਟੀ ਪ੍ਰਧਾਨ ਕੇਜਰੀਵਾਲ ਨੇ ਖੁਦ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਸੀ। ਮੰਤਰੀ ਮੰਡਲ ਨੇ ਨਿਯੁਕਤ ਕੀਤੇ ਜਾਣ ਵਾਲੇ ਪੰਜ ਨਵੇਂ ਚਿਹਰਿਆਂ ਬਾਰੇ ਮੁੱਖ ਮੰਤਰੀ, ਪਾਰਟੀ ਦੇ ਹੋਰ ਸੀਨੀਅਰ ਆਗੂਆਂ ਅਤੇ ਵਰਕਰਾਂ ਤੋਂ ਫੀਡਬੈਕ ਵੀ ਲਈ ਹੈ।

 

Exit mobile version