July 7, 2024 11:59 am
ਵਿਧਾਇਕ ਕੁਲਵੰਤ ਸਿੰਘ

ਇੰਡਸਟਰੀ ਖੇਤਰ ਨਾਲ ਜੁੜੇ ਮਜ਼ਦੂਰ ਅਤੇ ਕਰਮਚਾਰੀ ਵਰਗ ਨੂੰ ਈ.ਐਸ.ਆਈ. ਹਸਪਤਾਲ ਵਿੱਚ ਹੀ ਮਿਲਣਗੀਆਂ ਵਧੀਆ ਸਿਹਤ ਸਹੂਲਤਾਂ : ਕੁਲਵੰਤ ਸਿੰਘ

ਮੋਹਾਲੀ, 19 ਅਪ੍ਰੈਲ 2022: ਸੂਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਅੱਜ ਇੱਥੇ ਇੰਡਸਟਰੀਅਲ ਏਰੀਆ ਫੇਜ਼ 7 ਸਥਿਤ ਈ.ਐੱਸ.ਆਈ. ਹਸਪਤਾਲ ਵਿੱਚ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਉਨ੍ਹਾਂ ਨੇ ਸਿਹਤ ਸੇਵਾਵਾਂ ਪੰਜਾਬ ਦੇ ਡਾਇਰੈਕਟਰ (ਈ.ਐਸ.ਆਈ.) ਡਾ. ਜੀ.ਬੀ. ਸਿੰਘ ਨੂੰ ਵੀ ਮੌਕੇ ਉਤੇ ਸੱਦ ਕੇ ਹਸਪਤਾਲ ਦੇ ਐਸ.ਐਮ.ਓ. ਡਾ. ਸਿਮਰਨ ਸਿੰਘ ਤੇ ਹੋਰ ਡਾਕਟਰਾਂ ਤੇ ਸਟਾਫ਼ ਨਾਲ ਮੀਟਿੰਗ ਕੀਤੀ ਅਤੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਵਿਧਾਇਕ ਨੇ ਕਿਹਾ ਕਿ ਇੰਡਸਟਰੀ ਖੇਤਰ ਨਾਲ ਜੁਡ਼ੇ ਮਜ਼ਦੂਰ ਅਤੇ ਕਰਮਚਾਰੀ ਵਰਗ ਨੂੰ ਈ.ਐਸ.ਆਈ. ਹਸਪਤਾਲ ਵਿੱਚ ਹੀ ਵਧੀਆ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਮੀਟਿੰਗ ਵਿੱਚ ਟਾਈਨੌਰ ਆਰਥੋਟਿਕ ਲਿਮਟਿਡ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਪੀ.ਜੇ. ਸਿੰਘ ਅਤੇ ਮੋਹਾਲੀ ਦੇ ਉਦਯੋਗਪਤੀਆਂ ਵਿੱਚੋਂ ਹਰਿੰਦਰ ਪਾਲ ਸਿੰਘ ਬਿੱਲਾ, ਕੇ.ਐਸ. ਮਾਹਲ, ਜਸਬੀਰ ਸਿੰਘ ਅਤੇ ਏ.ਐਸ. ਪਰਮਾਰ ਆਦਿ ਵੀ ਮੌਜੂਦ ਸਨ।

MLA Kulwant Singh

ਡਾਇਰੈਕਟਰ ਸਿਹਤ ਸੇਵਾਵਾਂ ਡਾ. ਜੀ.ਬੀ. ਸਿੰਘ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਵਿਸ਼ਵਾਸ ਦਿਵਾਇਆ ਕਿ ਇਸ ਈ.ਐਸ.ਆਈ. ਹਸਪਤਾਲ ਵਿੱਚ ਈ.ਐਨ.ਟੀ., ਅੱਖਾਂ ਦੇ ਸਰਜਨ, ਰੇਡੀਓਲੋਜਿਸਟ, ਬੱਚਿਆਂ ਦੇ ਮਾਹਿਰ ਅਤੇ ਚਮਡ਼ੀ ਦੇ ਮਾਹਿਰ ਡਾਕਟਰ ਵੀ ਤਾਇਨਾਤ ਕੀਤੇ ਜਾਣਗੇ। ਅਲਟਰਾਸਾਉਂਡ ਮਸ਼ੀਨ ਅਤੇ ਪੂਰੀ ਤਰ੍ਹਾਂ ਆਟੋ ਐਨਾਲਾਈਜ਼ਡ ਲੈਬਾਰਟਰੀ ਸਥਾਪਿਤ ਕਰਨ, ਹਸਪਤਾਲ ਵਿੱਚ ਕੁਝ ਸਰਜਰੀਆਂ ਕਰਨ ਦੀ ਪ੍ਰਕਿਰਿਆ ਵੀ ਜਲਦ ਸ਼ੁਰੂ ਕਰਨ ਦਾ ਵੀ ਵਿਸ਼ਵਾਸ ਦਿਵਾਇਆ।

MLA Kulwant Singh

ਇਹ ਵੀ ਵਿਸ਼ਵਾਸ ਦਿਵਾਇਆ ਕਿ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਇਸ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਇਲਾਜ਼ ਇੱਥੇ ਹੀ ਕੀਤਾ ਜਾਵੇ ਅਤੇ ਹੋਰਨਾਂ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੀ ਨੌਬਤ ਨਾ ਆਵੇ। ਇਸ ਤੋਂ ਇਲਾਵਾ ਰੀਜ਼ਨਲ ਡਾਇਰੈਕਟਰ ਈ.ਐਸ.ਆਈ.ਸੀ. ਦਫ਼ਤਰ ਨਾਲ ਸਬੰਧਿਤ ਮਸਲੇ ਵੀ ਹੱਲ ਕਰਨ ਬਾਰੇ ਗੱਲਬਾਤ ਕੀਤੀ ਗਈ।

ਮੀਟਿੰਗ ਵਿੱਚ ਮੌਜੂਦ ਟਾਈਨੌਰ ਆਰਥੋਟਿਕ ਲਿਮਟਿਡ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਪੀ.ਜੇ. ਸਿੰਘ ਵੱਲੋਂ ਈ.ਐਸ.ਆਈ. ਹਸਪਤਾਲ ਦੇ ਲਈ ਸਮਰਪਿਤ ਐਂਬੂਲੈਂਸ ਇੱਕ ਹਫ਼ਤੇ ਦੇ ਅੰਦਰ-ਅੰਦਰ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਹਸਪਤਾਲ ਵਿੱਚ ਅੱਜ ਤੈਅ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਲਈ ਅਗਲੀ ਰੀਵਿਯੂ ਮੀਟਿੰਗ 31 ਮਈ, 2022 ਨੂੰ ਕੀਤੀ ਜਾਵੇਗੀ।