Site icon TheUnmute.com

ਪੰਜਾਬ ਦੇ ਈਟੀਟੀ ਅਧਿਆਪਕਾਂ ਨੇ CM ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਧਰਨਾ

ETT teachers

ਚੰਡੀਗੜ੍ਹ 16 ਜੁਲਾਈ 2022: ਪੰਜਾਬ ਦੇ 180 ਈਟੀਟੀ ਬੇਰੁਜ਼ਗਾਰ ਅਧਿਆਪਕ (ETT teachers)  ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਵੱਡੇ ਵੱਡੇ ਬੈਨਰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ |ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕੁਝ ਅਧਿਆਪਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਹੈ |

ਇਸ ਦੌਰਾਨ ਇਨ੍ਹਾਂ ਅਧਿਆਪਕਾਂ ਨੇ ਅਰਵਿੰਦ ਕੇਜਰੀਵਾਲ ਨੂੰ ਬੇਨਤੀ ਕੀਤੀ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਛੇਤੀ ਪੂਰਾ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਕਹਿਣ ਕੇ ਅਧਿਆਪਕਾਂ ਦੀਆਂ ਮੰਗੀਆਂ ਜਲਦ ਤੋਂ ਜਲਦ ਪੂਰੀਆਂ ਕੀਤੀਆਂ ਜਾਣ। ਇਨ੍ਹਾਂ ਅਧਿਆਪਕਾਂ ਦੀ ਮੰਗ ਹੈ ਕਿ ਇਕ ਤਾਂ ਰੈਗੂਲਰ ਕੀਤਾ ਜਾਵੇ ਅਤੇ ਦੂਜਾ ਇਨ੍ਹਾਂ ਦੀ ਤਨਖਾਹ ਵਧਾਈ ‘ਚ ਵਾਧਾ ਕੀਤਾ ਜਾਵੇ |

Exit mobile version