ਚੰਡੀਗੜ੍ਹ, 15 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੂੰ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਪੈਰਿਸ ਓਲੰਪਿਕ 2024 (Paris Olympics 2024) ‘ਚ ਹਿੱਸਾ ਲੈਣ ਵਾਲੇ 117 ਮੈਂਬਰਾਂ ਦੇ ਭਾਰਤੀ ਦਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਕਾਂਸੀ ਤਮਗਾ ਜੇਤੂ ਮਨੂ ਭਾਕਰ, ਪੁਰਸ਼ ਹਾਕੀ ਟੀਮ ਸਰਬਜੋਤ ਸਿੰਘ ਅਤੇ ਭਲਵਾਨ ਅਮਨ ਸਹਿਰਾਵਤ ਸਮੇਤ ਸਾਰਿਆਂ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਅਥਲੀਟਾਂ ਨੂੰ ਪ੍ਰੇਰਿਤ ਕੀਤਾ ਅਤੇ ਭਾਰਤੀ ਦਲ ਦੇ ਸਾਰੇ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪੈਰਿਸ (Paris Olympics 2024) ਜਾਣ ਵਾਲਾ ਹਰ ਖਿਡਾਰੀ ਚੈਂਪੀਅਨ ਹੈ। ਉਨ੍ਹਾਂ ਭਾਰਤ ਸਰਕਾਰ ਖੇਡਾਂ ਦਾ ਸਮਰਥਨ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਉੱਚ ਗੁਣਵੱਤਾ ਵਾਲਾ ਖੇਡ ਬੁਨਿਆਦੀ ਢਾਂਚਾ ਬਣਾਇਆ ਜਾਵੇ।
ਭਾਰਤੀ ਹਾਕੀ ਟੀਮ ਦੇ ਮੈਂਬਰ ਮਨਦੀਪ ਸਿੰਘ ਅਤੇ ਬੀਬੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੇ ਆਪਣੇ ਤਜ਼ਰਬੇ ਸਾਂਝੇ ਕੀਤੇ। ਕਾਂਸੀ ਦਾ ਤਮਗਾ ਜੇਤੂ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਟੀਮ ਦੀ ਤਰਫੋਂ ਪ੍ਰਧਾਨ ਮੰਤਰੀ ਮੋਦੀ ਨੂੰ ਹਾਕੀ ਸਟਿੱਕ ਭੇਟ ਕੀਤੀ, ਜਿਸ ‘ਤੇ ਸਾਰੇ ਖਿਡਾਰੀਆਂ ਦੇ ਦਸਤਖਤ ਸਨ। ਪੈਰਿਸ ਓਲੰਪਿਕ ‘ਚ ਭਾਰਤ ਇੱਕ ਚਾਂਦੀ ਅਤੇ ਪੰਜ ਕਾਂਸੀ ਸਮੇਤ ਛੇ ਤਮਗੇ ਲਿਆਉਣ ‘ਚ ਸਫ਼ਲ ਰਿਹਾ ਹੈ।