Site icon TheUnmute.com

ਪੰਜਾਬ ‘ਚ ਨਸ਼ੇ ਦੇ ਖ਼ਾਤਮੇ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਪਵੇਗਾ: ਬਲਬੀਰ ਸਿੰਘ ਪੰਨੂ

Balbir Singh Pannu

ਗੁਰਦਾਸਪੁਰ, 31 ਜਨਵਰੀ 2023: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ, ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਆਪ ਪਾਰਟੀ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ (Balbir Singh Pannu) ਦਾ ਕਹਿਣਾ ਹੈ ਕਿ ਇਸ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ‘ਚ ਹਰ ਪੰਜਾਬੀ ਨੂੰ ਅੱਗੇ ਆਉਣਾ ਪਵੇਗਾ, ਤਾਂ ਹੀ ਇਸ ਦਾ ਸਫ਼ਾਇਆ ਹੋਵੇਗਾ |

ਉਥੇ ਹੀ ਹਲਕਾ ਫਤਹਿਗੜ੍ਹ ਚੂੜੀਆਂ ਦੇ ਕਰੀਬ 200 ਪਿੰਡਾਂ ਦੇ ਸਰਪੰਚਾਂ ਪੰਚਾ ਅਤੇ ਮੋਹਤਬਰਾਂ ਨਾਲ ਬਲਬੀਰ ਸਿੰਘ ਪੰਨੂ ਵਲੋਂ ਵਿਸ਼ੇਸ ਮੀਟਿੰਗ ਕੀਤੀ ਗਈ ,ਉਹਨਾਂ ਕਿਹਾ ਕਿ ਪੰਜਾਬ ਅਤੇ ਹਲਕਿਆਂ ‘ਚ ਜੋ ਪਿਛਲੀਆਂ ਸਰਕਾਰਾਂ ਵੇਲੇ ਗ਼ਲਤ ਰਵਾਇਤਾਂ ਸਨ, ਉਹਨਾਂ ਨੂੰ ਖ਼ਤਮ ਕਰਨਾ ਅਤੇ ਹਰ ਹਲਕਾ ਵਾਸੀ ਨੂੰ ਪੰਜਾਬ ਸਰਕਾਰ ਵਲੋਂ ਮਿਲ ਰਹੀ ਸਹੂਲਤਾਂ ਨੂੰ ਸਹੀ ਢੰਗ ਤੱਕ ਪਹੁੰਚਉਣਾ ਮੁੱਖ ਮਕਸਦ ਹੈ |

ਇਸ ਦੌਰਾਨ ਉਨ੍ਹਾਂ ਨੇ ਅੱਜ ਪਿੰਡਾਂ ਦੇ ਲੋਕਾਂ ਨੂੰ ਸੱਦਿਆ ਅਤੇ ਉਹਨਾਂ ਤੋਂ ਰਾਇ ਲਈ ਹੈ ਅਤੇ ਛੇਤੀ ਹੀ ਹਲਕਾ ਫਤਹਿਗੜ੍ਹ ਚੂੜੀਆਂ ‘ਚ ਇਕ ਵਿਸ਼ੇਸ ਸ਼ਿਕਾਇਤ ਨਿਵਾਰਣ ਟੀਮ ਬਣਾਈ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਸ਼ਿਕਾਇਤ ਨੰਬਰ ਜਾਰੀ ਕੀਤੇ ਜਾਣਗੇ, ਤਾਂ ਜੋ ਹਲਕੇ ਦੇ ਲੋਕਾਂ ਨੂੰ ਸਰਕਾਰੀ ਦਫਤਰਾਂ ‘ਚ ਖੱਜਲ-ਖੁਆਰ ਨਾ ਹੋਣਾ ਪਵੇ |

Exit mobile version