Site icon TheUnmute.com

ਪੰਜਾਬ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਸੁਨਾਮੀ ‘ਚ ਸਾਰੇ ਰੁੜ ਗਏ: ਅਸ਼ਵਨੀ ਸ਼ਰਮਾ

Ashwani Sharma

ਚੰਡੀਗੜ੍ਹ 13 ਮਾਰਚ 2022: ਪੰਜਾਬ (Punjab) ‘ਚ ਆਮ ਆਦਮੀ ਪਾਰਟੀ ਦੀ ਚੋਣਾਂ ‘ਚ ਸ਼ਾਨਦਾਰ ਜਿੱਤ ‘ਚ ਵਿਰੋਧੀ ਪਾਰਟੀਆਂ ਦਾ ਸਫਾਇਆ ਹੋ ਗਿਆ | ਚੋਣ ਨਤੀਜਿਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwini Sharma) ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੁਨਾਮੀ ‘ਚ ਸਾਰੇ ਰੁੜ ਗਏ ਹਨ।ਇਸਦੇ ਨਾਲ ਹੀ ਕਾਂਗਰਸ ਦੀ ਹਾਰ ਨਾਲ ਭਾਜਪਾ ਨੂੰ 2024 ‘ਚ ਫ਼ਾਇਦਾ ਹੋਵੇਗਾ।

ਇਸਦੇ ਨਾਲ ਹੀ ਅਸ਼ਵਨੀ ਸ਼ਰਮਾ(Ashwini Sharma) ਨੇ ਇਹ ਵੀ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਟੁੱਟਣ ਦਾ ਸਾਨੂੰ ਫ਼ਾਇਦਾ ਮਿਲਿਆ ਹੈ। ਭਾਜਪਾ ਦੇ ਵੋਟ ਬੈਂਕ ਨੂੰ ਕੋਈ ਨੁਕਸਾਨ ਨਹੀਂ ਹੋਇਆ, ਸਗੋਂ ਇਸ ਵਾਰ ਭਾਜਪਾ ਦਾ ਵੋਟ ਬੈਂਕ ਵਧਿਆ ਹੈ। ਇਸ ਦੌਰਾਨ ਉਨ੍ਹਾਂ ਨੇ ਇਹ ਮੰਨਿਆ ਕਿ ਕਿਸਾਨ ਅੰਦੋਲਨ ਕਾਰਨ ਭਾਜਪਾ ਨੂੰ ਨੁਕਸਾਨ ਹੋਇਆ ਹੈ।

ਇਸਦੇ ਨਾਲ ਹੀ ਪੰਜਾਬ  ਭਾਜਪਾ ਨੇ ਪਾਰਟੀ ਦੀ ਹਾਰ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਨ੍ਹਾਂ ਹੀ ਨਹੀਂ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕੈਪਟਨ ਨੂੰ ਨਾਲ ਲੈਣਾ ਸਾਡੀ ਵੱਡੀ ਭੁੱਲ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਾਡੇ ਨਾਲ ਸ਼ਾਮਲ ਕਰਨਾ ਸਾਡੀ ਮਜਬੂਰੀ ਸੀ |

ਇਸ ਦੌਰਾਨ ਗਰੇਵਾਲ ਨੇ ਇਹ ਵੀ ਕਿਹਾ ਕਿ ਸਾਡੀ ਪਾਰਟੀ ਦੀਆਂ ਸਰਗਰਮੀਆਂ ਇਕ ਸਾਲ ਠੱਪ ਰਹੀਆਂ। ਕਾਂਗਰਸ ਦੀ ਸ਼ਹਿ ‘ਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਕ ਸਾਲ ਬਾਹਰ ਨਹੀਂ ਨਿਕਲਣ ਦਿਤਾ ਗਿਆ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦੇ ਹਨ। ਉਨ੍ਹਾਂ ਇਹ ਵੀ ਆਖਿਆ ਕਿ ਪਾਰਟੀ ਰਹਿ ਗਈਆਂ ਕਮੀਆਂ ਉਤੇ ਵੀ ਝਾਤ ਮਾਰੇਗੀ।

Exit mobile version