Site icon TheUnmute.com – Punjabi News

ਸਿਖਲਾਈ ਦੇਣ ਦੇ ਉਦੇਸ਼ ਨਾਲ ਵੇਅਰ ਹਾਊਸ ਤੋਂ ਕੱਢੀਆਂ ਈਵੀਐਮ ਮਸ਼ੀਨਾਂ

EVM machines

ਫਾਜ਼ਿਲਕਾ 25 ਅਪ੍ਰੈਲ 2024: ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਲੋੜੀਦੀਆਂ ਈਵੀਐਮ (EVM machines) ਅਤੇ ਵੀਵੀਪੈਟ ਮਸ਼ੀਨਾਂ ਅੱਜ ਚੋਣ ਕਮਿਸ਼ਨ ਦੇ ਜਿਲ੍ਹਾ ਪੱਧਰੀ ਵੇਅਰ ਹਾਊਸ ਤੋਂ ਕੱਢੀਆਂ ਗਈਆਂ। ਇਹ ਕਾਰਵਾਈ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੀ ਹਾਜ਼ਰੀ ਵਿੱਚ ਕੀਤੀ ਗਈ ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਕੇਸ਼ ਕੁਮਾਰ ਪੋਪਲੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਮਸ਼ੀਨਾਂ (EVM machines) ਦੀ ਵਰਤੋਂ ਲੋਕ ਸਭਾ ਚੋਣਾਂ ਲਈ ਚੋਣ ਅਮਲੇ ਨੂੰ ਸਿਖਲਾਈ ਦੇਣ ਲਈ ਕੀਤੀ ਜਾਵੇਗੀ। ਇਥੋਂ ਕੁੱਲ 41 ਮਸ਼ੀਨਾਂ ਕੱਢੀਆਂ ਗਈਆਂ ਜੋ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਭੇਜੀਆਂ ਗਈਆਂ ਹਨ।