ਚੰਡੀਗ੍ਹੜ 07 ਅਪ੍ਰੈਲ 2023: ਕਾਂਗਰਸ ਦੀ ਮਹਾਰਾਸ਼ਟਰ ਇਕਾਈ ਨੇ ਸ਼ੁੱਕਰਵਾਰ ਨੂੰ ਸਾਬਕਾ ਵਿਧਾਇਕ ਆਸ਼ੀਸ਼ ਦੇਸ਼ਮੁਖ ਨੂੰ ਪਾਰਟੀ ਵਿਰੋਧੀ ਟਿੱਪਣੀਆਂ ਅਤੇ ਬਿਆਨਾਂ ਲਈ ਮੁਅੱਤਲ ਕਰ ਦਿੱਤਾ ਹੈ । ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। MPCC ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਬੁੱਧਵਾਰ ਨੂੰ ਮੀਟਿੰਗ ਕੀਤੀ ਅਤੇ ਦੇਸ਼ਮੁਖ ਦੇ ਹਾਲ ਹੀ ਦੇ ਬਿਆਨਾਂ ਅਤੇ ਪਾਰਟੀ ਦੇ ਪ੍ਰਮੁੱਖ ਨੇਤਾਵਾਂ ਜਿਵੇਂ ਕਿ ਸੂਬਾ ਪ੍ਰਧਾਨ ਨਾਨਾ ਪਟੋਲੇ ਅਤੇ ਸੀਨੀਅਰ ਰਾਸ਼ਟਰੀ ਨੇਤਾ ਰਾਹੁਲ ਗਾਂਧੀ ਦੇ ਖ਼ਿਲਾਫ਼ ਬੇਬੁਨਿਆਦ ਦੋਸ਼ਾਂ ਦਾ ਗੰਭੀਰ ਨੋਟਿਸ ਲਿਆ।ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਵਿੱਚ ਕਿਹਾ ਗਿਆ ਹੈ, ਅਸੀਂ ਦੇਖਿਆ ਹੈ ਕਿ ਤੁਸੀਂ ਜਨਤਕ ਤੌਰ ‘ਤੇ ਕਾਂਗਰਸ ਲੀਡਰਸ਼ਿਪ ਦੀ ਲਗਾਤਾਰ ਆਲੋਚਨਾ ਕਰਦੇ ਰਹੇ ਹੋ।
ਅਪ੍ਰੈਲ 19, 2025 10:49 ਪੂਃ ਦੁਃ