ਚੰਡੀਗੜ੍ਹ, 12 ਜੂਨ 2024: ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਸਤਕਾਰ ਕੌਰ (Satkar Kaur) ਅਤੇ ਉਨ੍ਹਾਂ ਦੇ ਘਰਵਾਲੇ ਜਸਮੇਲ ਸਿੰਘ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ ਆਇਦ ਕੀਤੇ ਗਏ ਹਨ। ਇਹ ਦੋਸ਼ ਫ਼ਿਰੋਜ਼ਪੁਰ ਜ਼ਿਲ੍ਹਾ ਅਦਾਲਤ ਵੱਲੋਂ ਲਾਏ ਗਏ ਹਨ। ਵਿਜੀਲੈਂਸ ਬਿਊਰੋ ਨੇ ਇਸ ਸਬੰਧੀ ਪਹਿਲਾਂ ਵਿਧਾਨ ਸਭਾ ਸਪੀਕਰ ਤੋਂ ਮੁਕੱਦਮਾ ਚਲਾਉਣ ਦੀ ਇਜਾਜ਼ਤ ਲਈ ਸੀ।
ਜਿਸ ਤੋਂ ਬਾਅਦ ਹੁਣ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਹੁਣ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਉਹ ਕਰੀਬ 120 ਦਿਨ ਜੇਲ੍ਹ ਵਿੱਚ ਰਹੀ ਸੀ। ਵਿਜੀਲੈਂਸ ਨੇ ਸਤਕਾਰ ਕੌਰ ਨੂੰ 18 ਸਤੰਬਰ 2023 ਨੂੰ ਗ੍ਰਿਫਤਾਰ ਕੀਤਾ ਸੀ।
ਵਿਜੀਲੈਂਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਤਕਾਰ ਕੌਰ (Satkar Kaur) ਦੀ ਸਾਲ 2017 ਤੋਂ 2022 ਦੌਰਾਨ ਕੁੱਲ ਆਮਦਨ 1,65,34,053 ਰੁਪਏ ਹੈ, ਜਦਕਿ ਉਨ੍ਹਾਂ ਨੇ ਇਸ ਸਮੇਂ ਦੌਰਾਨ 4,49,19,831.41 ਰੁਪਏ ਖਰਚ ਕੀਤੇ ਹਨ। ਜਿਸ ਵਿੱਚ ਵਿਧਾਇਕ ਅਤੇ ਉਨ੍ਹਾਂ ਦੇ ਪਤੀ 2,83,85,778,41 ਰੁਪਏ ਦੀ ਵਾਧੂ ਆਮਦਨ ਦਰਸਾਉਣ ਵਿੱਚ ਅਸਫਲ ਰਹੇ ਹਨ। ਵਿਜੀਲੈਂਸ ਨੇ ਇਹ ਜਾਂਚ 17 ਜਨਵਰੀ 2022 ਤੋਂ ਸ਼ੁਰੂ ਕੀਤੀ ਸੀ। ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਤਕਾਰ ਕੌਰ ਜਦੋਂ 2017 ਵਿੱਚ ਵਿਧਾਇਕ ਚੁਣੀ ਗਈ ਸੀ।