ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਮੋਹਾਲੀ ਵਿਜੀਲੈਂਸ ਦਫ਼ਤਰ ਪੇਸ਼ ਹੋਣ ਲਈ ਪਹੁੰਚੇ | ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਬਲਬੀਰ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੁਝ ਤੱਥ ਵੀ ਇਕੱਠੇ ਕੀਤੇ ਗਏ ਹਨ।
ਇਸ ਦੌਰਾਨ ਬਲਬੀਰ ਸਿੱਧੂ ਤੋਂ ਕਈ ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਜਾਂਚ ਟੀਮ ਉਨ੍ਹਾਂ ਨੂੰ ਰਿਕਾਰਡ ਸਮੇਤ ਬੁਲਾ ਸਕਦੀ ਹੈ।ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਸੰਮਨ ਜਾਰੀ ਕੀਤਾ ਸੀ ਅਤੇ ਅੱਜ ਯਾਨੀ 21 ਅਪ੍ਰੈਲ ਨੂੰ ਵਿਜੀਲੈਂਸ ਦੇ ਮੁੱਖ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਸੀ |