Site icon TheUnmute.com

ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਸਾਹਮਣੇ ਪੇਸ਼ ਹੋਣਗੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ

Brahm Mohindra

ਚੰਡੀਗੜ੍ਹ, 21 ਫ਼ਰਵਰੀ 2023: ਪੰਜਾਬ ਦੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ (Brahm Mohindra) ਨੂੰ 24 ਫਰਵਰੀ ਨੂੰ ਤਲਬ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 24 ਫਰਵਰੀ ਨੂੰ ਸਵੇਰੇ 11 ਵਜੇ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਮਿਲੀ ਜਾਣਕਰੀ ਅਨੁਸਾਰ ਵਿਜੀਲੈਂਸ ਨੇ ਮੁੱਢਲੀ ਜਾਂਚ ਪਾਇਆ ਹੈ ਕਿ ਬ੍ਰਹਮ ਮਹਿੰਦਰਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੇ ਪਿਛਲੇ ਛੇ ਸਾਲਾਂ ਵਿੱਚ ਆਮਦਨ ਦੇ ਆਪਣੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਪੈਸਾ ਖਰਚ ਕੀਤਾ ਹੈ।

Exit mobile version