Site icon TheUnmute.com

ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਹਾਈਕੋਰਟ ਵਲੋਂ ਵੱਡੀ ਰਾਹਤ

Sangat Singh Giljian

ਚੰਡੀਗੜ੍ਹ 25 ਜੁਲਾਈ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzia) ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ 2 ਹਫ਼ਤਿਆਂ ਲਈ ਵਧਾ ਦਿੱਤੀ ਹੈ | ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਸਟੇਟਸ ਰਿਪੋਰਟ ਮੰਗਦੇ ਹੋਏ 25 ਜੁਲਾਈ ਤੱਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤਾ ਸੀ।

ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਅੱਜ ਯਾਨੀ ਸੋਮਵਾਰ ਨੂੰ ਹੋਈ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ। ਜਿਸਦੇ ਚੱਲਦੇ ਹਾਈਕੋਰਟ ਨੇ 2 ਹਫਤਿਆਂ ‘ਚ ਜਵਾਬ ਦੇਣ ਲਈ ਕਿਹਾ ਹੈ।ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਕਾਂਗਰਸ ਸਰਕਾਰ ਸਮੇਂ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮੋਹਾਲੀ ਵਿੱਚ ਕੇਸ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Exit mobile version