Site icon TheUnmute.com

ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਹਾਈਕੋਰਟ ਵਲੋਂ ਵੱਡੀ ਰਾਹਤ

Sangat Singh Giljian

ਚੰਡੀਗ੍ਹੜ 13 ਸਤੰਬਰ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzian) ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ‘ਤੇ 28 ਸਤੰਬਰ ਤੱਕ ਰੋਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ |

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਤੋਂ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਜਿਕਰਯੋਗ ਹੈ ਕਿ ਸੰਗਤ ਸਿੰਘ ਗਿਲਜੀਆ ਨੂੰ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਇਸਦੇ ਚੱਲਦਿਆਂ ਸੰਗਤ ਸਿੰਘ ਗਿਲਜੀਆ (Sangat Singh Gilzian) ਨੇ ਪੰਜਾਬ ਐਂਡ ਹਰਿਆਣਾ ਕੋਰਟ ‘ਚ ਪਟੀਸ਼ਨ ਪਾ ਕੇ ਆਪਣੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਸੀ |

Exit mobile version