Site icon TheUnmute.com

ਰਿਸ਼ਵਤ ਮਾਮਲੇ ‘ਚ ਹਾਈਕੋਰਟ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਨਹੀ ਮਿਲੀ ਰਾਹਤ

denied all allegations

ਚੰਡੀਗੜ੍ਹ 23 ਦਸੰਬਰ 2022: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sundar Sham Arora) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਕੋਈ ਰਾਹਤ ਨਹੀ ਮਿਲੀ ।ਹਾਈਕੋਰਟ ਨੇ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ |

ਇਸ ਤੋਂ ਪਹਿਲਾਂ ਸੁੰਦਰ ਸ਼ਾਮ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਦੀ ਮੋਹਾਲੀ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਵੱਲੋਂ ਉਸ ਦੀ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਅਰੋੜਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਫਿਰ ਅਰੋੜਾ ਨੇ ਰੈਗੂਲਰ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ |

Exit mobile version