ਚੰਡੀਗੜ੍ਹ, 17 ਮਈ 2023: ਵਿਜੀਲੈਂਸ ਬਿਊਰੋ ਨੇ ਬੀਤੇ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ (Kushaldeep Kikki Dhillon) ਉਰਫ ਕਿੱਕੀ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਪੰਜ ਦਿਨ ਦੇ ਰਿਮਾਂਡ ਉਤੇ ਭੇਜ ਦਿੱਤਾ ਹੈ।
ਇਸਦੇ ਨਾਲ ਹੀ ਕੁਸ਼ਲਦੀਪ ਸਿੰਘ ਢਿੱਲੋਂ 22 ਮਈ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਮੁੜ ਪੇਸ਼ ਹੋਣਗੇ। ਪੇਸ਼ੀ ਤੋਂ ਪਹਿਲਾਂ ਕੁਸ਼ਲਦੀਪ ਸਿੰਘ ਢਿੱਲੋਂ ਦੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਸਨ। ਇਸ ਦੌਰਾਨ ਪੰਜਾਬ ਕਾਂਗਰਸ ਸਮਰਥਕਾਂ ਨੇ ਅਦਾਲਤ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਹੈ | ਇਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਬਦਲਾਖ਼ੋਰੀ ਦੀ ਰਾਜਨੀਤੀ ਕਰ ਰਹੀ ਹੈ