July 5, 2024 2:43 am
Agneepath scheme

ਸਾਬਕਾ ਫ਼ੌਜੀਆ ਨੇ ਕੇਂਦਰ ਦੀ ਅਗਨੀਪੱਥ ਯੋਜਨਾ ਦੇ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ 20 ਜੂਨ 2022: ਅਗਨੀਪਥ ਯੋਜਨਾ (Agneepath scheme) ਦਾ ਵਿਰੋਧ ਦੇਸ਼ ‘ਚ ਵਧਦਾ ਜਾ ਰਿਹਾ ਹੈ | ਇਸਦੇ ਚੱਲਦਿਆਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ | ਇਸ ਦੌਰਾਨ ਦੇਸ਼ ਵਿੱਚ ਲਾਗੂ ਹੋਈ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਵੱਡੀ ਗਿਣਤੀ ਚ ਵੱਖ ਵੱਖ ਸੂਬਿਆਂ ਦੇ ਨੌਜਵਾਨ ਪ੍ਰਦਰਸ਼ਨ ਕਰ ਰਹੇ ਹਨ।

ਇਸੇ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਸਾਬਕਾ ਫ਼ੌਜੀਆ ਵੱਲੋਂ ਅਗਨੀਪੱਥ ਯੋਜਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਸਾਬਕਾ ਫੌਜੀਆਂ ਅਤੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਫੌਜੀਆ ਕਿਹਾ ਕਿ ਇਸ ਤਰ੍ਹਾਂ ਦੇਸ਼ ਦੇ ਜਵਾਨਾਂ ਦਾ ਭਵਿੱਖ ਖਰਾਬ ਕੀਤਾ ਜਾ ਰਿਹਾ ਹੈ। ਛੇ ਮਹੀਨੇ ਵਿਚ ਟ੍ਰੇਨਿੰਗ ਨਾਮੁਮਕਿਨ ਹੈ। ਉਹਨਾਂ ਕਿਹਾ ਕਿ ਇਹ ਸਕੀਮ ਲਾਗੂ ਨਹੀਂ ਹੋਣੀ ਚਾਹੀਦੀ।

ਇਸ ਤਰ੍ਹਾਂ ਨੌਜਵਾਨਾਂ ਦਾ ਭਵਿੱਖ ਖਰਾਬ ਕਰਕੇ ਦੇਸ਼ ਨੂੰ ਕੋਆਪਰੇਟਿਵ ਘਰਾਣਿਆਂ ਵੱਲ ਧੱਕਿਆ ਜਾ ਰਿਹਾ ਹੈ। ਸਾਬਕਾ ਫੌਜੀਆਂ ਨੇ ਕਿਹਾ ਕਿ ਹੁਣ ਭਾਜਪਾ ਆਗੂ ਬਾਅਦ ਵਿਚ ਇਹਨਾਂ ਨੂੰ ਸਕਿਓਰਟੀ ਗਾਰਡ ਰੱਖਣ ਦੀ ਗੱਲ ਕਰ ਰਹੇ ਹਨ।ਜਿਕਰਯੋਗ ਹੈ ਕਿ ਸੂਬੇ ‘ਚ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਪੁਲਿਸ ਅਤੇ ਜੀ.ਆਰ.ਪੀ. ਅਤੇ ਏ.ਆਰ.ਪੀ.ਐਫ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਤਾਇਨਾਤ ਕੀਤੇ ਗਏ ਹਨ | ਪੁਲਿਸ ਨੇ ਸੂਬੇ ਦੇ ਰੇਲਵੇ ਸਟੇਸ਼ਨ ‘ਤੇ ਸਖ਼ਤ ਸੁਰੱਖਿਆ ਪਹਿਰਾ ਦਿੱਤਾ ਜਾ ਰਿਹਾ ਹੈ |