ਚੰਡੀਗੜ੍ਹ, 16 ਦਸੰਬਰ 2025: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ‘ਤੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਬੈਠਕ ਕੀਤੀ |
ਇਸ ਸਮੀਖਿਆ ਬੈਠਕ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਮੰਤਰੀ ਨਾਲ ਸਾਂਝੀ ਕੀਤੀ। ਸਮੀਖਿਆ ਬੈਠਕ ‘ਚ ਜੰਗੀ ਯਾਦਗਾਰਾਂ ਦੀ ਉਸਾਰੀ ਅਤੇ ਵਿਕਾਸ, ਸੈਨਿਕ ਸਕੂਲਾਂ ਦੀ ਕਾਰਗੁਜ਼ਾਰੀ, ਵਿਭਾਗੀ ਬਜਟ ਉਪਬੰਧ, ਸਾਬਕਾ ਸੈਨਿਕਾਂ ਦੀ ਪੈਨਸ਼ਨ ਨਾਲ ਜੁੜੇ ਮਾਮਲੇ ਅਤੇ ਰੈਸਟ ਹਾਊਸਾਂ ਦੀਆਂ ਸੁਵਿਧਾਵਾਂ ਬਾਰੇ ਚਰਚਾ ਕੀਤੀ।
ਇਸ ਮੌਕੇ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੇ ਲੰਬਿਤ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਇਸ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾ ਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾ ਮੁਕਤ) ਵੀ ਮੌਜੂਦ ਸਨ।
Read More: ਪੰਜਾਬ ਸਰਕਾਰ ਲਾਡੋਵਾਲ ਵਿਖੇ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਕਰੇਗੀ ਸਥਾਪਤ: ਮੋਹਿੰਦਰ ਭਗਤ




