Rana KP Singh

ਮਾਈਨਿੰਗ ਮਾਮਲੇ ‘ਚ ਘਿਰੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਦਿੱਤੇ ਜਾਂਚ ਦੇ ਹੁਕਮ

ਚੰਡੀਗੜ੍ਹ 21 ਸਤੰਬਰ 2022: ਪੰਜਾਬ ਵਿਚ ਘੁਟਾਲੇ ਮਾਮਲਿਆਂ ਨੂੰ ਲੈ ਕੇ ਕਈ ਸਾਬਕਾ ਮੰਤਰੀ ,ਵਿਧਾਇਕ ਵਿਜੀਲੈਂਸ ਦੀ ਰਡਾਰ ‘ਤੇ ਹਨ | ਇਸਦੇ ਨਾਲ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਾਲਾਂ ਦੌਰਾਨ ਹੋਏ ਘੁਟਾਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ |

ਇਸ ਦੌਰਾਨ ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ (Rana KP Singh) ਤੋਂ ਵਿਜੀਲੈਂਸ ਬਿਊਰੋ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ | ਜਿਕਰਯੋਗ ਹੈ ਕਿ ਪੰਜਾਬ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਜੀਲੈਂਸ ਬਿਊਰੋ ਨੂੰ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਰਾਣਾ ਕੇਪੀ ਸਿੰਘ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਕਰਨ ਦਾ ਆਦੇਸ਼ ਦਿੱਤੇ ਹੈ | ਇਸਦੇ ਨਾਲ ਹੀ ਵਿਜੀਲੈਂਸ ਨੇ ਰਾਣਾ ਕੇ.ਪੀ ਸਿੰਘ ਦੇ ਕਥਿਤ ਸ਼ਮੂਲੀਅਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

ਕੈਬਿਨਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸੀਬੀਆਈ ਵੱਲੋਂ ਪਿਛਲੇ ਬੀਤੇ ਸਾਲ ਜੁਲਾਈ ਵਿੱਚ ਚੀਫ ਸੈਕਟਰੀ ਨੂੰ ਗੈਰ ਕਾਨੂੰਨੀ ਮਾਈਨਿੰਗ ਵਿੱਚ ਰਾਣਾ ਕੇ ਪੀ ਸਿੰਘ ਦੀ ਭੂਮਿਕਾ ਹੋਣ ਬਾਰੇ ਪੱਤਰ ਭੇਜਿਆ ਸੀ ਪਰ ਸੱਤਾ ਵਿੱਚ ਹੋਣ ਕਾਰਨ ਜਾਂਚ ਦੀ ਬਜਾਏ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।

Rana KP Singh

Scroll to Top