ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਓਪੀ ਸੋਨੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ, ਮਿਲਿਆ ਇੱਕ ਦਿਨ ਦਾ ਰਿਮਾਂਡ

ਚੰਡੀਗੜ੍ਹ, 12 ਜੁਲਾਈ 2023: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ  (Om Prakash Soni) ਹਸਪਤਾਲ ਵਿੱਚ ਜ਼ੇਰੇ ਇਲਾਜ ਹੋਣ ਕਾਰਨ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਜਿੱਥੇ ਅਦਾਲਤ ਨੇ ਓਪੀ ਸੋਨੀ ਦਾ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਅਤੇ ਅਦਾਲਤ ਨੇ ਭਲਕੇ ਸੋਨੀ ਦਾ ਮੁਕੰਮਲ ਮੈਡੀਕਲ ਕਰਵਾਉਣ ਦੇ ਹੁਕਮ ਵੀ ਦਿੱਤੇ । ਵਿਜੀਲੈਂਸ ਦੇ ਐਸਐਸਪੀ ਵਰਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਓ.ਪੀ.ਸੋਨੀ ਨੂੰ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਪਰ ਇਸ ਦੌਰਾਨ ਸੋਨੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਐਸਕੋਰਟ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਉਣਾ ਪਿਆ, ਜਿੱਥੇ ਸੋਨੀ ਦਾ ਇਲਾਜ ਚੱਲ ਰਿਹਾ ਹੈ ਅਤੇ ਬੀਤੇ ਦਿਨ ਹੀ ਉਨ੍ਹਾਂ ਨੂੰ ਦਾਖ਼ਲ ਹੋਣਾ ਪਿਆ | ਸੋਨੀ ਨੂੰ ਆਈ.ਸੀ.ਯੂ. ਵਿੱਚ ਸ਼ਿਫਟ ਕਰ ਪਿਆ ਸੀ |

ਜਿਕਰਯੋਗ ਹੈ ਕਿ ਦੋ ਦਿਨ ਦਾ ਰਿਮਾਂਡ ਖ਼ਤਮ ਹੋਣ ‘ਤੇ ਓ.ਪੀ ਸੋਨੀ ਦੀ ਬੇਨਤੀ ‘ਤੇ ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਹੀ ਪੇਸ਼ ਹੋਣ ਦੀ ਇਜਾਜ਼ਤ ਦਿੱਤੀ | ਸੋਨੀ ਦੇ ਪਰਿਵਾਰ ਮੁਤਾਬਕ ਸੋਨੀ ਪਿਛਲੇ ਕੁਝ ਸਮੇਂ ਤੋਂ ਦਿਲ ਦੀਆਂ ਕਈ ਬਿਮਾਰੀਆਂ ਦਾ ਇਲਾਜ ਕਰਵਾ ਰਹੇ ਹਨ।

Scroll to Top