ਨਜਾਇਜ ਸ਼ਰਾਬ

ਐਕਸਾਈਜ਼ ਵਿਭਾਗ ਤੇ ਪੰਜਾਬ ਪੁਲਿਸ ਵੱਲੋਂ ਛਾਪੇਮਾਰੀ ਕਰਕੇ 21 ਪੇਟੀਆਂ ਨਜਾਇਜ਼ ਸ਼ਰਾਬ ਕੀਤੀ ਬਰਾਮਦ

ਬਟਾਲਾ 14 ਮਈ 2022: ਪੰਜਾਬ ਪੁਲਿਸ ਅਤੇ ਐਕਸਾਇਜ ਵਿਭਾਗ ਦੀ ਟੀਮ ਵੱਲੋਂ ਸਾਂਝੇ ਤੌਰ ਤੇ ਬਟਾਲਾ ਅਧੀਨ ਪੈਂਦੇ ਪਿੰਡ ਮਨੋਹਰਪੂਰੇ ਦੇ ਇਕ ਘਰ ਵਿਚ ਛਾਪੇਮਾਰੀ ਕਰ 21 ਪੇਟੀਆਂ ਚੰਡੀਗੜ੍ਹ ਮਾਰਕਾ ਨਜਾਇਜ ਸ਼ਰਾਬ ਬਰਾਮਦ ਕੀਤੀ ਗਈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿੱਚ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਵੇਚੀ ਜਾਂਦੀ ਹੈ ਜਿਸਦੇ ਚੱਲਦੇ ਅੱਜ ਬਟਾਲਾ ਦੇ ਪਿੰਡ ਮਨੋਹਰਪੁਰਾ ਵਿਖੇ ਇਕ ਘਰ ਵਿਚ ਛਾਪੇਮਾਰੀ ਕਰ 252 ਬੋਤਲਾ ਨਜਾਇਜ ਸ਼ਰਾਬ ਬਰਾਮਦ ਕਰ ਆਪਣੇ ਕਬਜੇ ਵਿੱਚ ਲੈ ਲਈ ਗਈ ਹੈ ਫਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹਨ ਜਿਨਾਂ ਨੂੰ ਫੜਨ ਲਈ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਜਾ ਰਹੀ ਹੈ।

Scroll to Top