Site icon TheUnmute.com

Excise Policy Case: ਸੀਬੀਆਈ ਨੂੰ CM ਅਰਵਿੰਦ ਕੇਜਰੀਵਾਲ ਤੇ ਦੁਰਗੇਸ਼ ਪਾਠਕ ਖ਼ਿਲਾਫ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

Arvind Kejriwal

ਚੰਡੀਗੜ੍ਹ, 23 ਅਗਸਤ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ | ਜਾਣਕਾਰੀ ਮੁਤਾਬਕ ਸੀਬੀਆਈ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ (Delhi Excise Policy Case) ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ‘ਆਪ’ ਵਿਧਾਇਕ ਦੁਰਗੇਸ਼ ਪਾਠਕ ਵਿਰੁੱਧ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ ਹੈ।

ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੇ ਇਹ ਜਾਣਕਾਰੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਦਿੱਤੀ, ਜਿਨ੍ਹਾਂ ਨੇ ਮਾਮਲੇ ਦੀ ਅਗਲੀ ਸੁਣਵਾਈ 27 ਅਗਸਤ ਲਈ ਤੈਅ ਕੀਤੀ ਹੈ। ਇਸ ਮਾਮਲੇ ‘ਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਨੂੰ ਖਤਮ ਹੋਣ ਜਾ ਰਹੀ ਹੈ। ਅਦਾਲਤ ਨੇ 12 ਅਗਸਤ ਨੂੰ ਸੀਬੀਆਈ ਨੂੰ ਇਸ ਮਾਮਲੇ ‘ਚ ਕੇਜਰੀਵਾਲ ਅਤੇ ਪਾਠਕ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਮਨਜ਼ੂਰੀ ਲੈਣ ਲਈ 15 ਦਿਨਾਂ ਦਾ ਸਮਾਂ ਦਿੱਤਾ ਸੀ।

Exit mobile version