Manish Sisodia

ਆਬਕਾਰੀ ਨੀਤੀ ਮਾਮਲਾ: CBI ਨੇ ਸੁਪਰੀਮ ਕੋਰਟ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਕੀਤਾ ਵਿਰੋਧ

ਚੰਡੀਗੜ੍ਹ, 02 ਅਗਸਤ 2023: ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਦੀ ਜ਼ਮਾਨਤ ਪਟੀਸ਼ਨ ‘ਤੇ ਹੁਣ 4 ਅਗਸਤ ਨੂੰ ਸੁਣਵਾਈ ਹੋਵੇਗੀ। ਸੁਣਵਾਈ ਪਹਿਲਾਂ 28 ਜੁਲਾਈ ਨੂੰ ਹੋਣੀ ਸੀ ਪਰ ਹੁਣ 4 ਅਗਸਤ, ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਸੰਜੀਵ ਖੰਨਾ ਅਤੇ ਐਸਵੀ ਭੱਟੀ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।

ਜਿਕਰਯੋਗ ਹੈ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਸੀ.ਬੀ.ਆਈ. ਨੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਹੈ ਅਤੇ ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ ਕੀਤਾ ਹੈ। ਉਨ੍ਹਾਂ ਕਿਹਾ ਮਨੀਸ਼ ਸਿਸੋਦੀਆ ਅਜਿਹੇ ਮਾਮਲਿਆਂ ‘ਚ ਜ਼ਮਾਨਤ ਲਈ ਤੀਹਰੇ ਟੈਸਟ ‘ਤੇ ਪੂਰਾ ਨਹੀਂ ਉਤਰਦਾ ਕਿਉਂਕਿ ਉਹ ਸਿਆਸੀ ਤੌਰ ‘ਤੇ ਪ੍ਰਭਾਵਸ਼ਾਲੀ ਹੈ। ਪਹਿਲਾਂ ਹੀ ਸਬੂਤ ਨਸ਼ਟ ਕਰ ਚੁੱਕੇ ਹਨ ਅਤੇ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਹੇ। ਇਸ ਤੋਂ ਇਲਾਵਾ ਉਸ ਦੀ ਪਤਨੀ ਦੀ ਬੀਮਾਰੀ ਕੋਈ ਨਵੀਂ ਗੱਲ ਨਹੀਂ ਹੈ, ਸਗੋਂ 23 ਸਾਲਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਿਸੋਦੀਆ ਨੇ ਖੁਦ ਦਿੱਲੀ ਹਾਈ ਕੋਰਟ ਤੋਂ ਇਹ ਪਟੀਸ਼ਨ ਵਾਪਸ ਲੈ ਲਈ ਹੈ। ਅਜਿਹੀ ਸਥਿਤੀ ਵਿੱਚ ਉਸ ਨੂੰ ਅੰਤਰਿਮ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

ਕਥਿਤ ਆਬਕਾਰੀ ਨੀਤੀ ਘਪਲੇ ਦੇ ਮਾਮਲੇ ‘ਚ ਫਸੇ ਸਿਸੋਦੀਆ (Manish Sisodia) ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦਿੱਲੀ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਅਤੇ ਈਡੀ ਵੱਲੋਂ ਦਰਜ ਕੇਸਾਂ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। 3 ਜੁਲਾਈ ਨੂੰ ਦਿੱਲੀ ਹਾਈਕੋਰਟ ਨੇ ਈਡੀ ਮਾਮਲੇ ਵਿੱਚ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ |

Scroll to Top