ਚੰਡੀਗੜ੍ਹ, 17 ਫਰਵਰੀ 2024: ਆਬਕਾਰੀ ਨੀਤੀ ਮਾਮਲੇ ‘ਚ ਈਡੀ ਦੇ ਸੰਮਨ ‘ਤੇ ਪੇਸ਼ ਨਾ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ‘ਚ ਪੇਸ਼ ਹੋਏ। ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਕਿਹਾ ਹੈ ਕਿ ਅਗਲੀ ਪੇਸ਼ੀ ‘ਚ ਮੈਂ ਖੁਦ ਆਵਾਂਗਾ। ਵਿਸ਼ਵਾਸ ਪ੍ਰਸਤਾਵ ਅਤੇ ਬਜਟ ਸੈਸ਼ਨ ‘ਤੇ ਚਰਚਾ ਕਾਰਨ ਇਸ ਵਾਰ ਨਹੀਂ ਆ ਸਕੇ। ਅਦਾਲਤ ਨੇ ਮਾਮਲੇ ਦੀ ਅਗਲੀ ਤਾਰੀਖ਼ 16 ਮਾਰਚ ਤੈਅ ਕੀਤੀ ਹੈ।
ਜਿਕਰਯੋਗ ਹੈ ਕਿ ਈਡੀ ਨੇ ਅਦਾਲਤ ਵਿੱਚ ਪੇਸ਼ ਨਾ ਹੋਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ 7 ਫਰਵਰੀ ਨੂੰ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਭੇਜ ਕੇ 17 ਫਰਵਰੀ ਨੂੰ ਅਦਾਲਤ ‘ਚ ਪੇਸ਼ ਹੋਣ ਲਈ ਕਿਹਾ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ਕੇਂਦਰੀ ਏਜੰਸੀ ਦੇ ਸੰਮਨ ਦੀ ਪਾਲਣਾ ਨਾ ਕਰਨ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਖ਼ਿਲਾਫ਼ ਰਾਉਸ ਐਵੇਨਿਊ ਕੋਰਟ ਪਹੁੰਚ ਕੀਤੀ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜ ਸੰਮਨ ਭੇਜੇ ਹਨ। ਪਰ ਕੇਜਰੀਵਾਲ (Arvind Kejriwal) ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਜਾਂਚ ਏਜੰਸੀ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਚੱਲ ਰਹੀ ਜਾਂਚ ‘ਚ ਸ਼ਾਮਲ ਹੋਣ ਲਈ ਤਾਜ਼ਾ ਸੰਮਨ ਜਾਰੀ ਕੀਤਾ ਹੈ।ਈਡੀ ਨੇ ਉਨ੍ਹਾਂ ਨੂੰ 19 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਵੀ ਈਡੀ ਨੇ ਪੰਜ ਸੰਮਨ ਭੇਜੇ ਸਨ, ਜਿਨ੍ਹਾਂ ਨੂੰ ਮੁੱਖ ਮੰਤਰੀ ਨੇ ਨਜ਼ਰਅੰਦਾਜ਼ ਕਰ ਦਿੱਤਾ ਸੀ।