Manish Sisodia

ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 7 ਮਈ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ (Manish Sisodia) ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਾਮਲੇ ‘ਚ ਅਗਲੀ ਸੁਣਵਾਈ 15 ਮਈ ਦੀ ਤਾਰੀਖ਼ ਵੀ ਤੈਅ ਕੀਤੀ ਹੈ।

ਇਸ ਦੌਰਾਨ, ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਸੁਪਰੀਮ ਕੋਰਟ ਦੀ ਬੈਂਚ ਇਸ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਐਡੀਸ਼ਨਲ ਸਾਲਿਸਟਰ ਜਨਰਲ (ਏਐਸਜੀ) ਐਸਵੀ ਰਾਜੂ ਨੇ ਕਿਹਾ ਕਿ ਜਦੋਂ ਈਡੀ ਨੇ ਆਪਣੀ ਜਾਂਚ ਸ਼ੁਰੂ ਕੀਤੀ ਤਾਂ ਉਸ ਦੀ ਜਾਂਚ ਸਿੱਧੇ ਤੌਰ ‘ਤੇ ਕੇਜਰੀਵਾਲ ਦੇ ਖ਼ਿਲਾਫ਼ ਨਹੀਂ ਸੀ।

Scroll to Top