Manish Sisodia

ਆਬਕਾਰੀ ਨੀਤੀ ਮਾਮਲਾ: ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਰਿਮਾਂਡ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਚੰਡੀਗੜ੍ਹ 27 ਫਰਵਰੀ 2023: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਰਾਊਸ ਐਵੇਨਿਊ ਕੋਰਟ ਵਿੱਚ ਪੇਸ਼ ਕੀਤਾ, ਇਸ ਦੌਰਾਨ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਰਿਮਾਂਡ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ | ਮੰਨਿਆ ਜਾ ਰਿਹਾ ਹੈ ਕਿ ਅਦਾਲਤ ਕੁਝ ਸਮੇਂ ‘ਚ ਆਪਣਾ ਫੈਸਲਾ ਸੁਣਾ ਦੇਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਆਈ ਨੇ ਮਨੀਸ਼ ਸਿਸੋਦੀਆ ਦਾ ਪੰਜ ਦਿਨ ਦਾ ਰਿਮਾਂਡ ਮੰਗਿਆ ਸੀ |

ਜਿਕਰਯੋਗ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਬੀਤੇ ਦਿਨ ਗ੍ਰਿਫ਼ਤਾਰ ਕੀਤਾ ਸੀ | ਸਿਸੋਦੀਆ ਨੂੰ ਸ਼ਰਾਬ ਘੁਟਾਲੇ ਦੇ ਸਿਲਸਿਲੇ ‘ਚ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੱਲ੍ਹ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਸੀ । ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਦੇਸ਼ ਵਿਆਪੀ ਪੱਧਰ ‘ਤੇ ਪ੍ਰਦਰਸ਼ਨ ਕਰ ਰਹੀ ਹੈ। ਦੂਜੇ ਪਾਸੇ ਇਸ ਪੂਰੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਕੇਂਦਰ ਸਰਕਾਰ ‘ਤੇ ਹਮਲਾ ਬੋਲ ਰਹੀ ਹੈ।

ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਪੂਰੀਆਂ ਹੋ ਚੁੱਕੀਆਂ ਹਨ। ਹਾਲਾਂਕਿ ਅਦਾਲਤ ਨੇ ਮਨੀਸ਼ ਸਿਸੋਦੀਆ (Manish Sisodia) ਦੇ ਰਿਮਾਂਡ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਦਾਲਤ ਕੁਝ ਸਮੇਂ ‘ਚ ਆਪਣਾ ਫੈਸਲਾ ਸੁਣਾ ਦੇਵੇਗੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਵਲੋਂ ਭਾਜਪਾ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਿਸਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema), ਮੰਤਰੀ ਲਾਲਚੰਦ ਕਟਾਰੂਚੱਕ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਤੇ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ |

Scroll to Top