ਚੰਡੀਗੜ੍ਹ, 15 ਅਪ੍ਰੈਲ 2024: ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਕਥਿਤ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਦੂਜੇ ਪਾਸੇ ਸੀਐਮ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ ਅੱਜ ਸੋਮਵਾਰ ਨੂੰ ਖ਼ਤਮ ਹੋ ਰਹੀ ਹੈ। ਇਸ ਸਬੰਧੀ ਈਡੀ ਅੱਜ ਉਸ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਈਡੀ ਦੀ ਮੰਗ ‘ਤੇ 1 ਅਪ੍ਰੈਲ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਸੀ।
ਸੀਬੀਆਈ ਅਤੇ ਈਡੀ ਨੇ ਦਿੱਲੀ ਸਰਕਾਰ ‘ਤੇ ਆਬਕਾਰੀ ਨੀਤੀ ਨੂੰ ਸੋਧਣ ਅਤੇ ਲਾਇਸੈਂਸ ਧਾਰਕਾਂ ਨੂੰ ਨਾਜਾਇਜ਼ ਲਾਭ ਦੇਣ ਦੌਰਾਨ ਬੇਨਿਯਮੀਆਂ ਦਾ ਦੋਸ਼ ਲਗਾਇਆ ਹੈ। ਇਸ ਨੀਤੀ ਨਾਲ ਸਰਕਾਰੀ ਖਜ਼ਾਨੇ ਨੂੰ 144.36 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ, LG ਨੇ 22 ਜੁਲਾਈ, 2022 ਨੂੰ ਨਿਯਮਾਂ ਦੀ ਉਲੰਘਣਾ ਅਤੇ ਪ੍ਰਕਿਰਿਆ ਵਿੱਚ ਕਮੀਆਂ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।