ਚੰਡੀਗੜ੍ਹ, 24 ਦਸੰਬਰ 2024: ਲੋਕ ਨਿਰਮਾਣ ਵਿਭਾਗ (PWD) ਦੇ ਕਾਰਜਕਾਰੀ ਇੰਜੀਨੀਅਰ ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸ (ਪੀਸੀਐਸ) ਅਧਿਕਾਰੀ ਵਜੋਂ ਚੁਣੇ ਜਾਣ ‘ਤੇ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਹਰਭਜਨ ਸਿੰਘ ਨੇ ਇਸ ਮੌਕੇ ‘ਤੇ ਨਿਰੰਤਰ ਸਿੱਖਣ ਅਤੇ ਪੇਸ਼ੇਵਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਉਨ੍ਹਾਂ ਦੇ ਦਫ਼ਤਰ ਵਿਖੇ ਹਰਭਜਨ ਸਿੰਘ ਈ.ਟੀ.ਓ ਨੇ ਰੋਹਿਤ ਜਿੰਦਲ ਨੂੰ ਸਨਮਾਨਿਤ ਕਰਦਿਆਂ ਇਸ ਮਹੱਤਵਪੂਰਨ ਪ੍ਰਾਪਤੀ ਲਈ ਉਨ੍ਹਾਂ ਦੀ ਅਸਾਧਾਰਨ ਪ੍ਰਤੀਬੱਧਤਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ (Harbhajan Singh ETO) ਨੇ ਕਿਹਾ ਕਿ ਰੋਹਿਤ ਜਿੰਦਲ ਦਾ ਕਾਰਜਕਾਰੀ ਇੰਜੀਨੀਅਰ ਤੋਂ ਪੀਸੀਐਸ ਅਧਿਕਾਰੀ ਬਣਨ ਤੱਕ ਦਾ ਸਫ਼ਰ ਦਰਸਾਉਂਦਾ ਹੈ ਕਿ ਦ੍ਰਿੜ ਇਰਾਦੇ ਅਤੇ ਲਗਨ ਨਾਲ ਕੋਈ ਵੀ ਟੀਚਾ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਅਧਿਕਾਰੀ ਦੀ ਇਹ ਪ੍ਰਾਪਤੀ ਹੋਰਨਾਂ ਨੂੰ ਵੀ ਉਨ੍ਹਾਂ ਦੀ ਤਰੱਕੀ ਲਈ ਨਿਰੰਤਰ ਯਤਨ ਕਰਨ ਲਈ ਪ੍ਰੇਰਿਤ ਕਰੇਗੀ।
ਰੋਹਿਤ ਜਿੰਦਲ ਲੋਕ ਨਿਰਮਾਣ ਵਿਭਾਗ (ਬੀਐਂਡਆਰ) ‘ਚ ਕਾਰਜਕਾਰੀ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਉਨ੍ਹਾਂ ਨੇ ਇਸ ਮੌਕੇ ਆਪਣੇ ਸਾਥੀਆਂ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੀਸੀਐਸ ਅਧਿਕਾਰੀ ਵਜੋਂ ਚੁਣੇ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਾਥੀਆਂ ਦੇ ਨਿਰੰਤਰ ਸਹਿਯੋਗ ਅਤੇ ਸੀਨੀਅਰ ਅਧਿਕਾਰੀਆਂ ਦੇ ਮਾਰਗਦਰਸ਼ਨ ਨੂੰ ਦਿੱਤਾ।
Read More: ਪੰਜਾਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਖਿਲਾਫ਼ ਸਖ਼ਤ ਐਕਸ਼ਨ, 1169 ਮਾਮਲੇ ਦਰਜ ਤੇ 867 ਕੱਟੇ ਚਲਾਨ