ਸਿੱਖ ਨਸਲਕੁਸ਼ੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸਿੱਖ ਨਸਲਕੁਸ਼ੀ ਨੂੰ ਦਰਸਾਉਂਦੀ ਪ੍ਰਦਰਸ਼ਨੀ ਅਤੇ ਸੰਵਾਦ

ਚੰਡੀਗੜ੍ਹ, 8 ਨਵੰਬਰ 2021 : ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਸੱਥ ਵਲੋਂ ਸਿੱਖ ਨਸਲਕੁਸ਼ੀ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਸੰਵਾਦ ਕਰਵਾਇਆ ਗਿਆ। ਜਿਸ ਦੌਰਾਨ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ‘ਚ ਦਿਲਚਪਸੀ ਦਿਖਾਈ ਗਈ ।

ਸੱਥ ਵਲੋਂ ਵਿਦਿਆਰਥੀਆਂ ਨੂੰ ਤਸਵੀਰਾਂ ਰਾਹੀਂ ਸਿੱਖ ਨਸਲਕੁਸ਼ੀ ਬਾਰੇ ਜਾਣੂੰ ਕਰਵਾਇਆ ਗਿਆ। ਸ਼ਾਮ ਵੇਲੇ ਯੂਨੀਵਰਸਿਟੀ ਗੁਰਦੁਆਰਾ ਸਾਹਿਬ ਵਿਖੇ ‘ਨਸਲਕੁਸ਼ੀ ਦੇ ਵਰਤਾਰੇ’ ਬਾਰੇ ਸੰਵਾਦ ਕੀਤਾ ਗਿਆ ਜਿਸ ਵਿਚ ਪਰਮਜੀਤ ਸਿੰਘ ਗਾਜ਼ੀ ਅਤੇ ਸਿਮਰਜੀਤ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਇਹ ਪ੍ਰੋਗਰਾਮ ‘ਦਿੱਲੀ ਸਿੱਖ ਨਸਲਕੁਸ਼ੀ 1984’ ਦੀ 37ਵੀਂ ਵਰ੍ਹੇਗੰਢ ਨੂੰ ਸਮਰਪਿਤ ਕਰਵਾਇਆ ਗਿਆ ਹੈ |

 

Scroll to Top