Site icon TheUnmute.com

ਭਗਵੰਤ ਮਾਨ ਦੀ ਮੰਤਰੀ ਮੰਡਲ ਦਾ ਵਿਸਥਾਰ ਜਲਦ, ਇਨ੍ਹਾਂ ਵਿਧਾਇਕਾਂ ਨੂੰ ਮਿਲ ਸਕਦੈ ਮੌਕਾ

Medical College

ਚੰਡੀਗੜ੍ਹ 02 ਜੁਲਾਈ 2022: ਪੰਜਾਬ ਸਰਕਾਰ ਦੇ ਮੰਤਰੀ ਮੰਡਲ ‘ਚ ਜਲਦ ਹੀ ਵਿਸਥਾਰ ਕੀਤਾ ਜਾ ਸਕਦਾ ਹੈ | ਇਸ ਸੰਬੰਧ ‘ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਛੇ ਨਵੇਂ ਮੰਤਰੀਆ ਨੂੰ ਸ਼ਾਮਲ ਕੀਤਾ ਜਾ ਸਕਦਾ । ਇਨ੍ਹਾਂ ਛੇ ਮੰਤਰੀਆਂ ‘ਚੋ 2 ਮੰਤਰੀ ਦੂਜੀ ਵਾਰ ਵਿਧਾਇਕ ਚੁਣ ਕੇ ਆਏ ਹਨ। ਇਨ੍ਹਾਂ ਵਿੱਚੋਂ ਅਮਨ ਅਰੋੜਾ, ਪ੍ਰੋਫੈਸਰ ਬਲਜਿੰਦਰ ਕੌਰ ਅਤੇ ਸਰਵਜੀਤ ਕੌਰ ਮਾਣੂੰਕੇ, ਬੁੱਧ ਰਾਮ ਮੰਤਰੀ ਅਹੁਦੇ ਦੀ ਦੌੜ ਵਿੱਚ ਹਨ। ਇਸਦੇ ਨਾਲ ਹੀ ਮੌਜੂਦਾ ਕੈਬਨਿਟ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਇਨ੍ਹਾਂ ਦੇ ਵਿਭਾਗ ਵੀ ਬਦਲੇ ਜਾ ਸਕਦੇ ਹਨ।

ਇਸਦੇ ਨਾਲ ਹੀ ਦੂਜੀ ਵਾਰ ਵਿਧਾਇਕ ਬਣਨ ਵਾਲਿਆਂ ਵਿੱਚ ਕੁਲਤਾਰ ਸੰਧਵਾ ਵਿਧਾਨ ਸਭਾ ਦੇ ਸਪੀਕਰ ਅਤੇ ਜੈ ਕ੍ਰਿਸ਼ਨ ਰੌੜੀ ਡਿਪਟੀ ਸਪੀਕਰ ਨਿਯੁਕਤ ਕੀਤਾ ਗਿਆ । ਇਸ ਸਬੰਧੀ ਬੀਤੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ , ਦੋਵਾਂ ਨੇਤਾਵਾਂ ‘ਚ ਕਾਫੀ ਸਮਾਂ ਗੱਲਬਾਤ ਹੋਈ । ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਮੌਜੂਦ ਸਨ |

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਡਾ. ਵਿਜੇ ਸਿੰਗਲਾ ਨੂੰ ਬਰਖਾਸਤ ਕਰ ਦਿੱਤਾ ਸੀ | ਮੌਜੂਦਾ ਸਮੇਂ ਕੈਬਿਨੇਟ ‘ਚ 9 ਮੰਤਰੀ ਹਨ। ਹੁਣ 6 ਨਵੇਂ ਕੈਬਨਿਟ ਮੰਤਰੀ ਬਣਾਏ ਜਾ ਸਕਦੇ ਹਨ, ਜਿੰਨਾਂ ਵਿੱਚ ਇੱਕ ਮਹਿਲਾ ਵਿਧਾਇਕਾ ਨੂੰ ਵੀ ਥਾਂ ਮਿਲ ਸਕਦੀ ਹੈ।

Exit mobile version