ਚੰਡੀਗੜ੍ਹ 25 ਮਾਰਚ 2024: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ‘ਚ ਭਾਰਤੀ ਜਨਤਾ ਪਾਰਟੀ (BJP) ਨੇ ਇਕ ਵਾਰ ਫਿਰ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਦਮ ਚੁੱਕੇ ਹਨ। ਜ਼ਿਲ੍ਹਾ ਯੂਪੀ ਸੈੱਲ ਦੀਆਂ ਟੀਮਾਂ 9 ਜ਼ਿਲ੍ਹਿਆਂ ਵਿੱਚ ਬਣਾਈਆਂ ਗਈਆਂ ਹਨ। ਇਨ੍ਹਾਂ ਸੈੱਲਾਂ ਵਿੱਚ 50 ਤੋਂ ਵੱਧ ਲੋਕ ਨਿਯੁਕਤ ਕੀਤੇ ਗਏ ਹਨ। ਇਸ ਸਬੰਧੀ ਪਾਰਟੀ ਪ੍ਰਧਾਨ ਸੁਨੀਲ ਜਾਖੜ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਰੋਪੜ, ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਅੰਮ੍ਰਿਤਸਰ ਵਰਗੇ ਵੱਡੇ ਜ਼ਿਲ੍ਹੇ ਵੀ ਸ਼ਾਮਲ ਹਨ। ਪਾਰਟੀ ਨੂੰ ਉਮੀਦ ਹੈ ਕਿ ਇਸ ਨਾਲ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦਾ ਆਧਾਰ ਮਜ਼ਬੂਤ ਹੋਵੇਗਾ।