Sukhbir Singh Bada

ਪੰਜ ਸਿੰਘ ਸਾਹਿਬਾਨ ਦੀ ਬੈਠਕ ‘ਚ ਖੋਲ੍ਹਿਆ ਜਾਵੇਗਾ ਸੁਖਬੀਰ ਬਾਦਲ ਵੱਲੋਂ ਦਿੱਤਾ ਸਪੱਸ਼ਟੀਕਰਨ: ਜਥੇਦਾਰ ਰਘਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ, ਉਹਨਾਂ ਦੇ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਆਦਿ ਆਗੂ ਵੀ ਮੌਜੂਦ ਹਨ| ਜਿਕਰਯੋਗ ਹੈ ਕਿ ਅਕਾਲੀ ਦਲ ਦੇ ਵੱਖਰੇ ਧੜੇ ਵੱਲੋਂ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਬਾਰੇ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਦੋਸ਼ ਲਾਏ ਸਨ | ਇਸ ਦੌਰਾਨ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਇਸ ਬਾਰੇ ਕੋਈ ਗੱਲ ਨਹੀਂ ਕੀਤੀ ਅਤੇ ਸਿੱਧਾ ਕਾਰ ‘ਚ ਬੈਠ ਕੇ ਚੱਲੇ ਗਏ |

ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਸਪੱਸ਼ਟੀਕਰਨ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ ‘ਚ ਖੋਲ੍ਹ ਕੇ ਪੜ੍ਹਿਆ ਜਾਵੇਗਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਜਥੇਦਾਰ ਨੂੰ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।

Scroll to Top