Site icon TheUnmute.com

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਕੈਮਿਸਟਰੀ ਲੈਬ ‘ਚ ਪ੍ਰੈਕਟੀਕਲ ਦੌਰਾਨ ਧਮਾਕਾ, ਵਿਦਿਆਰਥਣ ਗੰਭੀਰ ਜ਼ਖ਼ਮੀ

Guru Nanak Dev University

ਅੰਮ੍ਰਿਤਸਰ 27 ਅਗਸਤ 2022: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਅੰਮ੍ਰਿਤਸਰ ਦੇ ਕੈਮਿਸਟਰੀ ਵਿਭਾਗ ਵਿੱਚ ਪ੍ਰੈਕਟੀਕਲ ਦੌਰਾਨ ਅਚਾਨਕ ਧਮਾਕੇ ਦੀ ਖ਼ਬਰ ਸਾਹਮਣੇ ਆ ਰਹੀ ਹੈ । ਜਿਸ ‘ਚ ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ, ਜਦਕਿ ਇਕ ਵਿਦਿਆਰਥੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਿਦਿਆਰਥਣ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ । ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਦਿਆਰਥੀ ਰਿਫਿਊਜ ਡਰਾਈਵ ਫਿਊਲ (RDF) ਦਾ ਅਭਿਆਸ ਕਰ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਕੈਮਿਸਟਰੀ ਵਿਭਾਗ ਦੀ ਲੈਬ ਵਿੱਚ ਵਿਦਿਆਰਥੀ ਕੈਮੀਕਲ ਨਾਲ ਪ੍ਰੈਕਟੀਕਲ ਕਰ ਰਹੇ ਸਨ। ਉਹ RDF ਯਾਨੀ ਵੇਸਟ ਮਟੀਰੀਅਲ ਤੋਂ ਈਂਧਨ ਤਿਆਰ ਕਰਨ ਦਾ ਪ੍ਰੈਕਟੀਕਲ ਕਰ ਰਹੇ ਸਨ। ਇਸ ਦੌਰਾਨ ਗਲਤ ਕੈਮੀਕਲ ਰਿਐਕਸ਼ਨ ਹੋਇਆ ਅਤੇ ਜ਼ੋਰਦਾਰ ਧਮਾਕਾ ਹੋਇਆ। ਇਸ ਦੌਰਾਨ ਪ੍ਰੈਕਟੀਕਲ ਕਰ ਰਹੀ ਮੁਸਕਾਨ ਗੰਭੀਰ ਜ਼ਖ਼ਮੀ ਹੋ ਗਈ। ਜਦਕਿ ਲੈਬ ‘ਚ ਖੜ੍ਹੇ ਕਈ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ ਹਨ।

Exit mobile version