ਮੋਹਾਲੀ 17 ਅਕਤੂਬਰ 2023: ਤਾਮਿਲਨਾਡੂ (Tamil Nadu) ਵਿੱਚ ਦੋ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਅੱਗ ਅਤੇ ਧਮਾਕਾ ਹੋ ਗਿਆ। ਇਸ ਘਟਨਾ ‘ਚ 11 ਜਣਿਆਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿੱਚ 9 ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਵਿਰੂਧੁਨਗਰ ਜ਼ਿਲ੍ਹੇ ਦੇ ਰੰਗਾਪਲਯਮ ਅਤੇ ਸ਼ਿਵਕਾਸੀ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪਟਾਕਿਆਂ ਦੇ ਸੈਂਪਲ ਟੈਸਟ ਦੌਰਾਨ ਵਾਪਰੀ ਹੈ। ਦੋ ਹੋਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਤਾਮਿਲਨਾਡੂ (Tamil Nadu) ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਇਸ ਘਟਨਾ ਕਾਰਨ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ। ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਲਈ 3-3 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਅਨੁਸਾਰ ਪੁਲਿਸ, ਫਾਇਰ ਅਤੇ ਬਚਾਅ ਸੇਵਾ ਦੇ ਕਰਮਚਾਰੀ ਅਤੇ ਸਥਾਨਕ ਲੋਕ ਅੱਗ ਬੁਝਾਉਣ ਅਤੇ ਪੀੜਤਾਂ ਨੂੰ ਬਚਾਉਣ ਲਈ ਮਿਲ ਕੇ ਕੰਮ ਕਰ ਰਹੇ ਹਨ। ਘਟਨਾ ਅਤੇ ਫੈਕਟਰੀਆਂ ਕੋਲ ਜਾਇਜ਼ ਲਾਇਸੈਂਸ ਸਨ ਜਾਂ ਨਹੀਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਕਿਹਾ, ”ਸ਼ਿਵਕਾਸੀ ਦੀ ਪਟਾਕਾ ਫੈਕਟਰੀ ‘ਚ ਅਚਾਨਕ ਹੋਏ ਧਮਾਕੇ ਤੋਂ ਬਾਅਦ ਮੌਕੇ ਤੋਂ 7 ਸੜੀਆਂ ਹੋਈਆਂ ਲਾਸ਼ਾਂ ਮਿਲੀਆਂ ਹਨ ਅਤੇ ਅਜੇ ਤੱਕ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ ਹੈ।” ਅਧਿਕਾਰੀ ਨੇ ਕਿਹਾ ਕਿ ਪੁਲਿਸ ਨੂੰ ਸ਼ੱਕ ਹੈ ਕਿ ਮਾਰੇ ਗਏ ਲੋਕ ਮਜ਼ਦੂਰ ਹੋ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਪਟਾਕੇ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗਣ ਦੀ ਇਹ ਦੂਜੀ ਘਟਨਾ ਹੈ |