TheUnmute.com

ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 14 ਜਨਵਰੀ 2023: ਪੰਜਾਬ ‘ਚ ਭਾਰਤ ਜੋੜੋ ਯਾਤਰਾ ‘ਚ ਸ਼ਨੀਵਾਰ ਨੂੰ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ (Chaudhry Santokh Singh) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਇਸ ਦੁਖਦਾਈ ਖ਼ਬਰ ਮਿਲਣ ‘ਤੇ ਪੰਜਾਬ ਦੇ ਵੱਖ-ਵੱਖ ਸਿਆਸੀ ਆਗੂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਬਾਰੇ ਸੁਣ ਕੇ ਦੁੱਖ ਹੋਇਆ। ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਨਾਲ ਮੇਰੀ ਸੰਵੇਦਨਾ। ਗੁਰੂ ਸਾਹਿਬ ਉਹਨਾਂ ਦੀ ਆਤਮਾ ਨੂੰ ਸ਼ਾਂਤੀ ਬਖਸ਼ਣ।

congress

ਜੈਰਾਮ ਰਮੇਸ਼ ਨੇ ਐੱਮਪੀ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਉਨ੍ਹਾਂ ਨੇ ਟਵੀਟ ਕੀਤਾ ਕਿ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ (76) ਦਾ ਅੱਜ ਸਵੇਰੇ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਅਸੀਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਾਂ। ਯਾਤਰਾ ਦੇ ਸ਼ਡਿਊਲ ਵਿੱਚ ਕੁਝ ਬਦਲਾਅ ਕੀਤੇ ਜਾਣਗੇ ਜੋ ਜਲਦੀ ਹੀ ਸਾਂਝੇ ਕੀਤੇ ਜਾਣਗੇ।

ਜੈਵੀਰ ਸ਼ੇਰਗਿਲ ਨੇ ਚੌਧਰੀ ਸੰਤੋਖ ਸਿੰਘ ਨੂੰ ਦੀ ਸ਼ਰਧਾਂਜਲੀ, ਕਿਹਾ- ਤੁਹਾਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ |

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਪੰਜਾਬ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਦਿਹਾਂਤ ਬਾਰੇ ਤੁਹਾਨੂੰ ਸੂਚਿਤ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ। ਉਨ੍ਹਾਂ ਦੇ ਪਰਿਵਾਰ, ਸਹਿਯੋਗੀਆਂ, ਦੋਸਤਾਂ ਅਤੇ ਸਮਰਥਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਸਦਮੇ ਵਿੱਚ ਹਾਂ ਪਰ ਚੌਧਰੀ ਸਾਬ ਦਾ ਸੰਕਲਪ ਮੇਰੇ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ।

Exit mobile version