Site icon TheUnmute.com

ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ

Kultar Singh Sandhawan

ਫ਼ਰੀਦਕੋਟ , 31 ਅਕਤੂਬਰ 2023 : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਪਿਛਲੇ ਦਿਨੀਂ ਪਿੰਡ ਫਿੱਡੇ ਕਲਾਂ ਵਿਖੇ 5 ਮੌਤਾਂ ਹੋ ਜਾਣ ਕਾਰਨ ਅਫਸੋਸ ਕਰਨ ਪੁੱਜੇ। ਇਸ ਮੌਕੇ ਹਰ ਉਸ ਪਰਿਵਾਰ ਨਾਲ ਉਨ੍ਹਾਂ ਹਮਦਰਦੀ ਜਾਹਰ ਕੀਤੀ ਜਿਸ ਦਾ ਇੱਕ ਜੀਅ ਪ੍ਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜਿਆ।

ਸਪੀਕਰ ਸੰਧਵਾਂ (Kultar Singh Sandhawan) ਨੇ ਇਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਸਮਾਂ ਬਿਤਾਉਂਦਿਆਂ ਗੁਰੂ ਮਹਾਰਾਜ ਨੂੰ ਪਿਆਰੇ ਹੋ ਗਏ ਪਰਿਵਾਰਕ ਮੈਂਬਰ ਦੀ ਮੌਤ ਦਾ ਕਾਰਨ ਵੀ ਜਾਣਿਆ। ਉਨ੍ਹਾਂ ਦੱਸਿਆ ਕਿ ਹਰ ਪਰਿਵਾਰ ਨਾਲ ਉਹ ਇਸ ਦੁੱਖ ਦੀ ਘੜੀ ਵਿੱਚ ਨਾਲ ਖੜੇ ਹਨ। ਇਸ ਮੌਕੇ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਲੋੜ ਮੁਤਾਬਿਕ ਹਰ ਸੰਭਵ ਸਹਾਇਤਾ ਕਰਨ ਦਾ ਵੀ ਭਰੋਸਾ ਦਿੱਤਾ।

ਇਸ ਪਿੰਡ ਦੇ ਰਹਿਣ ਵਾਲੇ ਮੇਜਰ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ,ਰਾਮ ਸਿੰਘ ਅਤੇ ਤੇਜ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਜਾਹਿਰ ਕਰਦਿਆਂ ਉਨਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਹਰੇਕ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪਰਿਵਾਰਿਕ ਜੀਆਂ ਦਾ ਬੇਵਕਤੀ ਚੱਲੇ ਜਾਣਾ ਦੁੱਖਦਾਇਕ ਹੈ।

Exit mobile version