Site icon TheUnmute.com

ਡਰੱਗ ਕੇਸ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

Bikram Majithia

ਚੰਡੀਗੜ੍ਹ 19 ਅਪ੍ਰੈਲ 2022: ਡਰੱਗ ਕੇਸ ਮਾਮਲੇ ‘ਚ ਪਟਿਆਲਾ ਕੇਂਦਰੀ ਜ਼ੇਲ੍ਹ ‘ਚ ਬੰਦ ਅਕਾਲੀ ਲੀਡਰ ਬਿਕਰਮ ਮਜੀਠੀਆ (Bikram Majithia) ਦੀ ਅੱਜ ਯਾਨੀ 19 ਅਪ੍ਰੈਲ ਨੂੰ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਜਿਸ ਦੌਰਾਨ ਅਦਾਲਤ ਵਲੋਂ ਮਜੀਠੀਆ ਦਾ ਜੂਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾ ਦਿੱਤੀ ਗਈ ਹੈ ।

ਤੁਹਾਨੂੰ ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਪਹਿਲਾਂ ਇੱਕ ਅਰਜ਼ੀ ਦਿੱਤੀ ਸੀ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਮਜੀਠੀਆ ਨੇ ਜੇਲ ‘ਚ ਖੁਦ ਨੂੰ ਅਸੁਰੱਖਿਅਤ ਦੱਸਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫੀ ਗਰਮਾ ਗਿਆ ਸੀ, ਹਾਲਾਂਕਿ ਜੇਲ ਪ੍ਰਸ਼ਾਸਨ ਨੇ ਮਜੀਠੀਆ ਦੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਇਸ ਦੌਰਾਨ ਮਜੀਠੀਆ ਨੂੰ ਵਿਸ਼ੇਸ਼ ਬੈਰਕ ਵਿੱਚ ਤਬਦੀਲ ਕਰਨ ਦੀ ਮੰਗ ਵੀ ਕੀਤੀ ਸੀ, ਜਿਸ ’ਤੇ ਮੁਹਾਲੀ ਅਦਾਲਤ ਨੇ ਰਾਹਤ ਦਿੰਦਿਆਂ ਕੇਂਦਰੀ ਜੇਲ੍ਹ, ਪਟਿਆਲਾ ਵਿੱਚ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ ਅਤੇ ਉਸ ਨੂੰ ਵਧੀਆ ਮਾਹੌਲ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਸਨ ।

Exit mobile version