darbar sahib

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਚ ਹੋਈ ਅਲੌਕਿਕ ਆਤਿਸ਼ਬਾਜ਼ੀ

ਚੰਡੀਗੜ੍ਹ 19 ਨਵੰਬਰ 2021: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਸਵੇਰ ਤੋਂ ਹੀ ਸੰਗਤਾਂ ਵੱਲੋਂ ਪਵਿੱਤਰ ਸਰੋਵਰ ਚ ਇਸ਼ਨਾਨ ਕਰ ਸੁੰਦਰ ਜਲੌਅ ਦੇ ਦਰਸ਼ਨ ਕੀਤੇ ਗਏ, ਜਿਸ ਤੋਂ ਬਾਅਦ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਸੁੰਦਰ ਆਤਿਸ਼ਬਾਜ਼ੀ ਵੇਖ ਸ਼ਰਧਾਲੂਆਂ ਵਿੱਚ ਖਾਫੀ ਖੁਸ਼ੀ ਦੀ ਲਹਿਰ ਪਾਈ ਗਈ ,ਉੱਥੇ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਹੋਈ ਸੁੰਦਰ ਲਾਈਟਿੰਗ ਨੇ ਵੀ ਸ਼ਰਧਾਲੂਆਂ ਦੇ ਮਨ ਮੋਹ ਲਿਆ ਉੱਥੇ ਹੀ ਦੂਰ ਦੁਰਾਡੇ ਤੋਂ ਆਏ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਅੱਜ ਉਨ੍ਹਾਂ ਨੂੰ ਦੋਹਰੀ ਖੁਸ਼ੀ ਹੈ ਕਿਉਂਕਿ ਇਕ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਹੈ ਅਤੇ ਦੂਸਰੇ ਪਾਸੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ,


ਉੱਥੇ ਸ਼ਰਧਾਲੂਆਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਨਜ਼ਾਰਾ ਉਨ੍ਹਾਂ ਨੇ ਭਵਿੱਖ ਵਿੱਚ ਕਿਤੇ ਨਹੀਂ ਵੇਖਿਆ ਅਤੇ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਇਸ ਥਾਂ ਦੀ ਅਲੌਕਿਕ ਆਤਿਸ਼ਬਾਜੀ ਜੋ ਹੈ ਉਹ ਦੇਖੀ ਗਈ ਹੈ ਉੱਥੇ ਹੀ ਸ਼ਰਧਾਲੂ ਆਪਣੇ ਆਪ ਨੂੰ ਸੁਭਾਗਸ਼ਾਲੀ ਸਮਝ ਰਹੇ ਸਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਉਨ੍ਹਾਂ ਨੂੰ ਕਾਫ਼ੀ ਸ਼ਾਂਤੀ ਵੀ ਮਿਲੀ ਹੈ, ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚ ਇਸ਼ਨਾਨ ਕਰ ਆਪਣੇ ਆਪ ਨੂੰ ਵਡਭਾਗਾ ਸਮਝਿਆ ਗਿਆ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਹੋ ਰਹੇ ਕੀਰਤਨ ਵੀ ਸਰਵਣ ਕੀਤਾ ਗਿਆ,

Scroll to Top