ਮੌਸਮ

ਪੰਜਾਬ ਦੇ ਜ਼ਿਲ੍ਹਿਆਂ ‘ਚ 3 ਦਿਨ ਅੱਤ ਦੀ ਗਰਮੀ ਕਰੇਗੀ ਪਰੇਸ਼ਾਨ, ਮੌਸਮ ਵਿਭਾਗ ਦਾ ਅਲਰਟ

ਚੰਡੀਗੜ੍ਹ, 24 ਅਪ੍ਰੈਲ 2025: ਪੰਜਾਬ ਦੇ ਜ਼ਿਲ੍ਹਿਆਂ ‘ਚ ਤੇਜ਼ ਧੁੱਪ ਅਤੇ ਅੱਤ ਦੀ ਗਰਮੀ ਕਾਰਨ ਮੌਸਮ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਦੁਪਹਿਰ ਵੇਲੇ ਲੋਕਾਂ ਲਈ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ ਅਤੇ ਦੁਪਹਿਰ ਵੇਲੇ ਸੜਕਾਂ ਸੁੰਨੀਆਂ ਨਜ਼ਰ ਆਈਆਂ |

ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਤੋਂ ਤਿੰਨ ਦਿਨਾਂ, ਯਾਨੀ 25 ਅਪ੍ਰੈਲ , 26 ਅਪ੍ਰੈਲ ਅਤੇ 27 ਅਪ੍ਰੈਲ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੀਟਵੇਵ ਅਲਰਟ ਜਾਰੀ ਕੀਤਾ ਹੈ। ਅੱਤ ਦੇ ਗਰਮੀ ਦੇ ਮੌਸਮ ਨੇ ਲੋਕਾਂ ਨੂੰ ਦੁਪਹਿਰ ਨੂੰ ਘਰ ਦੇ ਅੰਦਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ । ਦੁਪਹਿਰ 1 ਵਜੇ ਤੋਂ ਸ਼ਾਮ 5 ਵਜੇ ਤੱਕ ਮੌਸਮ ਬਹੁਤ ਗਰਮ ਹੋ ਰਿਹਾ ਹੈ ਅਤੇ ਧੁੱਪ ਤੇਜ਼ ਹੋ ਰਹੀ ਹੈ, ਜਿਸ ਕਾਰਨ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਝਿਜਕ ਰਹੇ ਹਨ। ਜੋ ਲੋਕ ਜ਼ਰੂਰੀ ਕੰਮ ਲਈ ਬਾਹਰ ਜਾਂਦੇ ਹਨ, ਉਹ ਆਪਣੇ ਹੱਥ ਅਤੇ ਮੂੰਹ ਢੱਕ ਕੇ ਰਹਿੰਦੇ ਹਨ।

ਮੌਸਮ ਵਿਭਾਗ ਮੁਤਾਬਕ ਭਲਕੇ ਯਾਨੀ 25 ਅਪ੍ਰੈਲ ਨੂੰ ਮਾਨਸਾ, ਬਠਿੰਡਾ, ਫਿਰੋਜ਼ਪੁਰ, ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਹੈ | ਇਸਦੇ ਨਾਲ ਹੀ 26 ਅਪ੍ਰੈਲ ਨੂੰ ਪੰਜਾਬ ਦੇ ਮਾਨਸਾ, ਸੰਗਰੂਰ, ਫਾਜ਼ਿਲਕਾ, ਬਰਨਾਲਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਰੀਦਕੋਟ ‘ਚ 26 ਅਪ੍ਰੈਲ ਨੂੰ ਹੀਟਵੇਵ ਚੱਲਣ ਦੀ ਸੰਭਾਵਨਾ ਹੈ | ਇਸਤੋਂ ਇਲਾਵਾ 27 ਅਪ੍ਰੈਲ ਨੂੰ ਪੰਜਾਬ ਦੇ ਸੰਗਰੂਰ, ਬਠਿੰਡਾ, ਪਟਿਆਲਾ, ਬਰਨਾਲਾ ਅਤੇ ਲੁਧਿਆਣਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ |

ਮੌਸਮ

ਅੱਤ ਦੀ ਗਰਮੀ ਤੋਂ ਬਚਾਅ ਲਈ ਕਰੋ ਇਹ ਉਪਾਅ

ਗਰਮੀ ਤੋਂ ਬਚਣ ਲਈ ਕਾਫ਼ੀ ਤਰਲ ਪਦਾਰਥ ਯਾਨੀ ਪਾਣੀ, ਜੂਸ ਆਦਿ ਪੀਓ।
ਧੁੱਪ ‘ਚ ਨਿਲਕਨ ਵੇਲੇ ਸਿਰ ਅਤੇ ਆਪਣੇ ਆਪ ਨੂੰ ਚੰਗੀ ਤਰ੍ਹਾਂ ਢੱਕਣਾ ਚਾਹੀਦਾ ਹੈ।
ਧੁੱਪ ‘ਚ ਖੇਡਣ ਤੋਂ ਬਚਣਾ ਚਾਹੀਦਾ ਹੈ |
ਧੁੱਪ ਦੇ ਸੰਪਰਕ ‘ਚ ਆਉਣ ਤੋਂ ਬਚੋ, ਖਾਸ ਕਰਕੇ ਦੁਪਹਿਰ 12 ਵਜੇ ਤੋਂ 3 ਵਜੇ ਦੇ ਵਿਚਕਾਰ ਗਰਮੀ ਦੇ ਸਮੇਂ ਖਾਣਾ ਪਕਾਉਣ ਤੋਂ ਬਚੋ।
ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੋਲ੍ਹੋ।
ਗਰਮੀਆਂ ‘ਚ ਤਲੇ ਹੋਏ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ ਅਤੇ ਬਾਸੀ ਖਾਣਾ ਨਾ ਖਾਓ।

Read More: Punjab Weather: ਪੰਜਾਬ ‘ਚ ਬਠਿੰਡਾ ਸਭ ਤੋਂ ਗਰਮ, ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਕੀਤਾ ਅਲਰਟ ਜਾਰੀ

Scroll to Top