ਚੰਡੀਗੜ੍ਹ, 24 ਫਰਵਰੀ 2023: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਦੀ ਚਾਰਜਸ਼ੀਟ ਦਾਇਰ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀ ਅਤੇ ਸਾਜ਼ਿਸ਼ ਰਚਣ ਵਾਲਿਆਂ ਦੇ ਚਿਹਰੇ ਬੇਨਕਾਬ ਹੋਏ ਹਨ | ਉਨ੍ਹਾਂ ਨੇ ਕਿਹਾਂ ਕਿ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਕੂਨ ਮਿਲੇਗਾ, ਅਸੀਂ ਇਨਸਾਫ਼ ਦਿਵਾਉਣ ਦੇ ਵਾਅਦੇ ‘ਤੇ ਕਾਇਮ ਹਾਂ | ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੰਤਰੀ ਜਾਂ ਸੰਤਰੀ ਹੋਵੇ ਕਾਨੂੰਨ ਸਭ ਲਈ ਇੱਕ ਹੈ..ਸੱਚ ਕਦੇ ਛੁਪਦਾ ਨਹੀਂ |
ਜਿਕਰਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ਦੀ ਚਾਰਜਸ਼ੀਟ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ, ਉਮਰਾਨੰਗਲ ਤੋਂ ਇਲਾਵਾ ਡੀ.ਆਈ.ਜੀ. ਅਮਰ ਸਿੰਘ ਚਾਹਲ, ਐਸ.ਐਸ.ਪੀ ਸੁਖਮੰਦਰ ਸਿੰਘ ਮਾਨ, ਐਸ.ਐਸ.ਪੀ. ਚਰਨਜੀਤ ਸਿੰਘ ਅਤੇ ਐਸ.ਐਚ.ਓ ਗੁਰਦੀਪ ਸਿੰਘ ਨੂੰ ਵੀ ਮੁਲਜ਼ਮ ਬਣਾਇਆ ਹੈ | ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ ਵੱਖ ਧਾਰਾਵਾਂ ਲਗਾਈਆਂ ਹਨ | ਫ਼ਰੀਦਕੋਟ ਅਦਾਲਤ ਵਿਚ 7000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ |