Site icon TheUnmute.com

‘CM ਦਾ ਚਿਹਰਾ ਬਦਲਣ ’ਤੇ ਅਸਫਲਤਾ ਨੂੰ ਛੁਪਾਇਆ ਨਹੀਂ ਜਾ ਸਕਦਾ’ : ਬਿਕਰਮ ਮਜੀਠੀਆ

‘CM ਦਾ ਚਿਹਰਾ

ਚੰਡੀਗੜ੍ਹ ,19 ਸਤੰਬਰ 2021 : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਕਾਂਗਰਸ ਪਾਰਟੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਅਸਫਲਤਾ ਨੂੰ ਕਦੇ ਵੀ ਛੁਪਾਇਆ ਨਹੀਂ ਜਾ ਸਕਦਾ | ਨਾਲ ਹੀ ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਇਸ ਦੇ ਲਈ ਕਾਂਗਰਸ ਦੇ ਸਾਰੇ ਵਿਧਾਇਕ ਭਾਈਵਾਲ ਹਨ |

Exit mobile version